Sangrur News: ਵਿਧਾਇਕ ਨਰਿੰਦਰ ਭਰਾਜ ਨੇ ਹਲਾਕੇ 'ਚ ਰੱਖੀ ਪੰਚਾਇਤ ਭਵਨਾਂ ਦੀ ਨੀਂਹ, ਲਾਇਬ੍ਰੇਰੀ ਦਾ ਕੀਤਾ ਉਦਘਾਟਨ
ਵਿਧਾਇਕ ਨੇ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਸਿੱਧੇ ਪਾਸੇ ਤੋਰਨ ਅਤੇ ਉਨ੍ਹਾਂ ਦੀ ਭਵਿੱਖ ਸੁਧਾਰਨ ਲਈ ਪਿੰਡ-ਪਿੰਡ ਆਧੁਨਿਕ ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ ਤੋਂ ਇਲਾਵਾ ਨੌਕਰੀਆਂ ਲਈ ਲਏ ਜਾਣ ਵਾਲੇ ਇਮਤਿਹਾਨਾਂ ਦੀ ਤਿਆਰੀ ਲਈ ਵੀ ਕਿਤਾਬਾਂ ਰੱਖੀਆਂ ਗਈਆਂ ਹਨ।
Punjab Government: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਚੰਨੋ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਆਲੋਅਰਖ ਤੇ ਭੱਟੀਵਾਲ ਕਲਾਂ ‘ਚ 40-40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਭਵਨਾਂ ਦੀ ਉਸਾਰੀ ਦੀ ਨੀਂਹ ਰੱਖੀ ਗਈ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਲੋਕਾਂ ਦੀ ਮੰਗ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਆਰੀ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਸਿੱਧੇ ਪਾਸੇ ਤੋਰਨ ਅਤੇ ਉਨ੍ਹਾਂ ਦੀ ਭਵਿੱਖ ਸੁਧਾਰਨ ਲਈ ਪਿੰਡ-ਪਿੰਡ ਆਧੁਨਿਕ ਲਾਇਬ੍ਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ ਤੋਂ ਇਲਾਵਾ ਨੌਕਰੀਆਂ ਲਈ ਲਏ ਜਾਣ ਵਾਲੇ ਇਮਤਿਹਾਨਾਂ ਦੀ ਤਿਆਰੀ ਲਈ ਵੀ ਕਿਤਾਬਾਂ ਰੱਖੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਸੁਵਿਧਾਵਾਂ ਵਿੱਚ ਇੰਟਰਨੈਟ ਦੀ ਸੁਵਿਧਾ ਨਾਲ ਲੈਸ ਕੰਪਿਊਟਰ, ਸੀਸੀਟੀਵੀ ਕੈਮਰੇ ਅਤੇ ਬਿਜਲੀ ਦੀ ਪੂਰਤੀ ਲਈ ਸੋਲਰ ਪੈਨਲ ਵੀ ਲਗਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਾਂਗ ਮਾਨ ਸਰਕਾਰ ਵੱਲੋਂ ਕਰਵਾਇਆ ਜਾਣ ਵਾਲਾ ਹਰ ਕੰਮ ਮਿਆਰੀ ਅਤੇ ਉੱਚ ਕੋਟੀ ਦੀਆਂ ਸੁਵਿਧਾਵਾਂ ਨਾਲ ਲੈਸ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਪ੍ਰਭਜੋਤ ਕੌਰ ਤੇ ਆਪ ਆਗੂ ਵੀ ਹਾਜ਼ਰ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।