(Source: ECI/ABP News/ABP Majha)
Sangrur News: ਵਿਧਾਇਕ ਨਰਿੰਦਰ ਭਰਾਜ ਨੇ ਗ੍ਰਾਮ ਪੰਚਾਇਤਾਂ ਨੂੰ ਵੰਡੇ ਵਿਕਾਸ ਕਾਰਜਾਂ ਲਈ ਚੈੱਕ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ 4.25 ਲੱਖ ਰੁਪਏ, ਗ੍ਰਾਮ ਪੰਚਾਇਤ ਬੰਗਾਵਾਲੀ ਨੂੰ 2 ਲੱਖ ਰੁਪਏ, ਗ੍ਰਾਮ ਪੰਚਾਇਤ ਭਿੰਡਰਾਂ ਨੂੰ 3 ਲੱਖ ਤੇ ਗ੍ਰਾਮ ਪੰਚਾਇਤ ਰੂਪਾਹੇੜੀ ਨੂੰ 2 ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।
Sangrur News: ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦੇਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਲਈ ਉਹ ਸਮੇਂ ਸਮੇਂ ’ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਕੇ ਬਕਾਇਆ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ ਤੇ ਇਸੇ ਲੜੀ ਤਹਿਤ ਗ੍ਰਾਮ ਪੰਚਾਇਤਾਂ ਨੂੰ ਵੀ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ 4.25 ਲੱਖ ਰੁਪਏ, ਗ੍ਰਾਮ ਪੰਚਾਇਤ ਬੰਗਾਵਾਲੀ ਨੂੰ 2 ਲੱਖ ਰੁਪਏ, ਗ੍ਰਾਮ ਪੰਚਾਇਤ ਭਿੰਡਰਾਂ ਨੂੰ 3 ਲੱਖ ਤੇ ਗ੍ਰਾਮ ਪੰਚਾਇਤ ਰੂਪਾਹੇੜੀ ਨੂੰ 2 ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੀ ਬਾਸਮਤੀ ਦੀ ਪੂਰੀ ਦੁਨੀਆ 'ਚ ਬਹੁਤ ਡਿਮਾਂਡ, ਹੁਣ ਭਗਵੰਤ ਮਾਨ ਸਰਕਾਰ ਉਠਾਉਣ ਜਾ ਰਹੀ ਵੱਡਾ ਕਦਮ
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਇਸ ਲਈ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੀ ਗਰਾਂਟ ਦੀ ਕਿਸੇ ਵੀ ਢੰਗ ਨਾਲ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਧਾਇਕ ਭਰਾਜ ਨੇ ਕਿਹਾ ਕਿ ਹਲਕੇ ਦੀਆਂ ਬਾਕੀ ਗ੍ਰਾਮ ਪੰਚਾਇਤਾਂ ਨਾਲ ਵੀ ਉਹ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਚੈੱਕ ਵੰਡਣ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੰਗਰੂਰ, ਮਨਦੀਪ ਰੂਪਾਹੇੜੀ, ਗੁਰਪਿਆਰ ਅਕੋਈ ਸਾਹਿਬ, ਹਰਜੀਤ ਕਲੌਦੀ, ਲਖਵਿੰਦਰ ਬੰਗਾਵਾਲੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸਰਕਾਰੀ ਬਾਬੂ ਮੰਗ ਰਿਹੈ ਸੀ 2 ਹਜ਼ਾਰ ਦੀ ਰਿਸ਼ਵਤ, ਵਿਧਾਇਕ ਹੋ ਗਿਆ ਤੱਤਾ, ਕਿਹਾ ਚੰਗੀ ਨਹੀਂ ਲਗਦੀ ਨੌਕਰੀ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।