ਪੜਚੋਲ ਕਰੋ
Advertisement
Sangrur News : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਫ਼ਾਈ ਵਿਵਸਥਾ ਦੀ ਮਜ਼ਬੂਤੀ ਵਜੋਂ 10 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
Sangrur News : ਪੰਜਾਬ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਨੂੰ 10 ਵਾਹਨ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਨੂੰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ
Sangrur News : ਪੰਜਾਬ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਨੂੰ 10 ਵਾਹਨ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਨੂੰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ਰਾਹੀਂ ਸ਼ਹਿਰ ਵਿੱਚੋਂ ਸੁੱਕਾ ਕੂੜਾ ਅਤੇ ਗਿੱਲਾ ਕੂੜਾ ਇਕੱਤਰ ਕਰਨ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦਾ ਕਾਇਆ ਕਲਪ ਕਰਨ ਲਈ ਉਹ ਤਨਦੇਹੀ ਨਾਲ ਜੁਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਵਿਖੇ ਦੋ ਆਟੋ ਅਤੇ 9 ਈ-ਰਿਕਸ਼ਾ ਪਹਿਲਾਂ ਹੀ ਇਸ ਕਾਰਜ ਨੂੰ ਸਮਰਪਿਤ ਹਨ ਅਤੇ ਪਰ ਸ਼ਹਿਰ ਵਾਸੀਆਂ ਦੀਆਂ ਲੋੜਾਂ ਅਤੇ ਚੌਗਿਰਦੇ ਨੂੰ ਸਵੱਛਤਾ ਭਰਪੂਰ ਬਣਾਉਣ ਲਈ ਹੋਰ ਵਾਹਨਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਸਰਕਾਰ ਦੀ ਤਰਫੋਂ ਮੁਹੱਈਆ ਕਰਵਾਏ ਗਏ ਇਹ ਵਾਹਨ ਸ਼ਹਿਰ ਦੇ 29 ਵਾਰਡਾਂ ਵਿੱਚ ਘਰ ਘਰ ਜਾ ਕੇ ਕੂੜਾ ਇਕੱਤਰ ਕਰਕੇ ਇਸਦੇ ਯੋਗ ਪ੍ਰਬੰਧਨ ਵਿੱਚ ਮਹੱਤਵਪੂਰਨ ਭੁਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ : ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਟੀਮਾਂ ਲਗਾਤਾਰ ਸ਼ਹਿਰ ਵਿੱਚ ਲੋਕਾਂ ਨੂੰ ਸੁੱਕੇ ਕੂੜੇ ਤੇ ਗਿੱਲੇ ਕੂੜੇ ਦੇ ਵਖਰੇਵੇਂ ਬਾਰੇ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਨੂੰ ਪ੍ਰਦੁਸ਼ਣ ਮੁਕਤ ਕਰਨ ਦੀ ਇਹ ਲੋਕ ਪੱਖੀ ਪਹਿਲ ਸ਼ੁਰੂ ਤੋਂ ਹੀ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਮੁੱਖ ਏਜੰਡੇ ’ਤੇ ਰਹੀ ਹੈ ਅਤੇ ਸੰਗਰੂਰ ਸ਼ਹਿਰ ਵਿਖੇ ਇਨ੍ਹਾਂ ਵਾਹਨਾਂ ਰਾਹੀਂ ਘਰਾਂ ਵਿੱਚੋਂ ਕੂੜਾ ਕਰਕਟ ਇਕੱਠਾ ਕਰਕੇ ਇਸ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਟੀਮਾਂ ਲਗਾਤਾਰ ਸ਼ਹਿਰ ਵਿੱਚ ਲੋਕਾਂ ਨੂੰ ਸੁੱਕੇ ਕੂੜੇ ਤੇ ਗਿੱਲੇ ਕੂੜੇ ਦੇ ਵਖਰੇਵੇਂ ਬਾਰੇ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਨੂੰ ਪ੍ਰਦੁਸ਼ਣ ਮੁਕਤ ਕਰਨ ਦੀ ਇਹ ਲੋਕ ਪੱਖੀ ਪਹਿਲ ਸ਼ੁਰੂ ਤੋਂ ਹੀ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਮੁੱਖ ਏਜੰਡੇ ’ਤੇ ਰਹੀ ਹੈ ਅਤੇ ਸੰਗਰੂਰ ਸ਼ਹਿਰ ਵਿਖੇ ਇਨ੍ਹਾਂ ਵਾਹਨਾਂ ਰਾਹੀਂ ਘਰਾਂ ਵਿੱਚੋਂ ਕੂੜਾ ਕਰਕਟ ਇਕੱਠਾ ਕਰਕੇ ਇਸ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....
ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਪੱਕੇ ਤੌਰ ’ਤੇ ਲੱਗੇ ਕੂੜੇ ਦੇ ਡੰਪਾਂ ਨੂੰ ਵੀ ਖਤਮ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਹਦਾਇਤ ਕਰ ਦਿੱਤੀ ਗਈ ਹੈ। ਇਸ ਮੌਕੇ ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਈ.ਓ ਬਾਲਕ੍ਰਿਸ਼ਨ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement