ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਿੱਚ ਹਾਕੀ ਮੈਦਾਨ ਨੂੰ ਐਸਟ੍ਰੋਟਰਫ਼ ਬਣਾਉਣ ਦੀ ਰੱਖੀ ਨੀਂਹ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਸਾਰੂ ਗਤੀਵਿਧੀਆਂ ਕਰਵਾ ਰਹੀ ਹੈ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਜਿੱਥੇ ਉਨ੍ਹਾਂ ਨੂੰ ਨਸ਼ਿਆਂ...
Sangrur News: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਮੈਦਾਨ ਨੂੰ ਆਧੁਨਿਕ ਐਸਟ੍ਰੋਟਰਫ਼ ਬਣਾਉਣ ਦੀ ਨੀਂਹ ਰੱਖੀ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੰਗਰੂਰ ਦੇ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ 72.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਵਿਸ਼ਵ ਪੱਧਰੀ ਐਸਟ੍ਰੋਟਰਫ਼ ਦੀ ਨੀਂਹ ਰੱਖ ਦਿੱਤੀ ਹੈ ਤੇ ਇਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਤਿਆਰ ਕਰਵਾਉਣ ਯਕੀਨੀ ਬਣਾਇਆ ਜਾਵੇਗਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਸਾਰੂ ਗਤੀਵਿਧੀਆਂ ਕਰਵਾ ਰਹੀ ਹੈ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਜਿੱਥੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇਗਾ ਉੱਥੇ ਹੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਉੱਪਰ ਪੰਜਾਬ ਦਾ ਨਾਂ ਚਮਕਾਉਣ ਲਈ ਇੱਕ ਵਧੀਆ ਖੇਡ ਮੰਚ ਮਿਲੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਵਿੱਚ ਖਿਡਾਰੀਆਂ ਨੂੰ ਹਰ ਮੁੱਢਲੀ ਸਹੂਲਤ ਉਪਲਬਧ ਕਰਵਾਉਣੀ ਉਨ੍ਹਾਂ ਦਾ ਫ਼ਰਜ਼ ਹੈ ਜਿਸ ਨੂੰ ਪੂਰਾ ਕਰਨ ਲਈ ਉਹ ਲਗਾਤਾਰ ਕੋਸ਼ਿਸ਼ ਕਰਦੇ ਰਹਿੰਦੇ ਹਨ।
ਇਸ ਮੌਕੇ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਤੋਂ ਇਲਾਵਾ ਵੱਖ-ਵੱਖ ਖੇਡਾਂ ਦੇ ਕੋਚ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ