Sangrur News: ਮਾਨ ਸਰਕਾਰ ਦੇ ਫ਼ੈਸਲੇ ਦਾ ਅਸਰ, ਇੰਤਕਾਲਾਂ ਦੇ 427 ਲੰਬਿਤ ਮਾਮਲਿਆਂ ਦਾ ਕੀਤਾ ਨਿਪਟਾਰਾ
ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੀਆਂ ਸਬ ਡਵੀਜ਼ਨਾਂ ਸੰਗਰੂਰ ਅਤੇ ਭਵਾਨੀਗੜ੍ਹ ਦੇ ਨਿਵਾਸੀਆਂ ਨੂੰ ਵੱਡੀ ਸੁਵਿਧਾ ਹਾਸਲ ਹੋਈ ਹੈ ਅਤੇ 427 ਬਕਾਇਆ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
Sangrur News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੂਬੇ ਭਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਆਯੋਜਿਤ ਵਿਸ਼ੇਸ਼ ਕੈਂਪਾਂ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਤਹਿਸੀਲ ਵਿੱਚ ਲੱਗੇ ਕੈਂਪ ਦਾ ਜਾਇਜ਼ਾ ਲਿਆ।
427 ਬਕਾਇਆ ਕੇਸਾਂ ਦਾ ਕੀਤਾ ਗਿਆ ਨਿਪਟਾਰਾ
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਕਾਰੀ ਵਿਭਾਗਾਂ ਵਿੱਚ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਟੀਚਾ ਮਿੱਥ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੇ ਮਾਮਲੇ ਨਾਲੋਂ ਨਾਲ ਹੱਲ ਕਰਵਾਏ ਜਾ ਸਕਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੀਆਂ ਸਬ ਡਵੀਜ਼ਨਾਂ ਸੰਗਰੂਰ ਅਤੇ ਭਵਾਨੀਗੜ੍ਹ ਦੇ ਨਿਵਾਸੀਆਂ ਨੂੰ ਵੱਡੀ ਸੁਵਿਧਾ ਹਾਸਲ ਹੋਈ ਹੈ ਅਤੇ 427 ਬਕਾਇਆ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀ ਵੀ ਮੌਜੂਦ ਹਨ ਅਤੇ ਲੋਕਾਂ ਦੇ ਕੀਮਤੀ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਤਕਾਲ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੀ ਮੌਜੂਦ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ