MP Simranjit Singh Mann detained: ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਲੈ ਲਿਆ ਗਿਅ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ। 



ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ - ਕੀ ਪੰਜਾਬ ਵੀ ਪਾਕਿਸਤਾਨ ਵਾਂਗ ਫੌਜ/ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ 'ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ 'ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। 
 


ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਅਧਿਕਾਰਾਂ ਦਾ ਕਤਲ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾ ਦਿਓ। 




 


1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਸਮੂਹ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 3 ਫਰਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦੇ ਇਹ ਪ੍ਰੋਗਰਾਮ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਭਾਨਾ ਸਿੱਧੂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਨਹੀਂ ਕੀਤੇ ਜਾਂਦੇ ਅਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।


ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਆ ਕੇ ਭਾਨਾ ਸਿੱਧੂ ਖ਼ਿਲਾਫ਼ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਸਮਰਥਨ ਕਰਨਗੀਆਂ। 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial