Municipal Council Barnala : ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ (,Municipal council cleaners) ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ 1186 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।
ਨਗਰ ਕੌਂਸਲ ਬਰਨਾਲਾ ਵੱਲੋਂ ਮੈਰਿਟ ਦੇ ਅਧਾਰ 'ਤੇ 1186 ਉਮੀਦਵਾਰਾਂ ਵਿੱਚੋਂ ਵੱਖ-ਵੱਖ ਕੈਟਾਗਿਰੀਆਂ ਅਧੀਨ 400 ਸਫਾਈ ਸੇਵਕਾਂ ਦੀ ਚੋਣ ਕੀਤੀ ਗਈ ਹੈ ਅਤੇ ਇਹਨਾਂ 400 ਸਫਾਈ ਸੇਵਕਾਂ ਵਿੱਚੋਂ ਲਗਭਗ 230 ਸਫਾਈ ਸੇਵਕ ਪਹਿਲਾਂ ਨਗਰ ਕੌਂਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਰਾਹੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ।
ਉਹਨਾਂ ਸਫਾਈ ਸੇਵਕਾਂ ਵੱਲੋਂ ਕਾਫੀ ਸਮੇਂ ਤੋਂ ਇਹਨਾਂ ਦੀ ਨਿਯੁਕਤੀ ਆਊਟਸੋਰਸ ਏਜੰਸੀ ਦੀ ਬਜਾਏ ਕੰਟਰੈਕਟ ‘ਤੇ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਸੀ। ਸੋ ਇਹਨਾਂ ਸਫਾਈ ਕਰਮਚਾਰੀਆ ਨੂੰ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਅੱਜ ਯਾਨੀ 22 ਦਸੰਬਰ 2023 ਨੂੰ ਵੰਡੇ ਜਾਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ