Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (4 ਐਮਐਲਡੀ) ਭਵਾਨੀਗੜ੍ਹ ਤੋਂ ਸੋਧੇ ਹੋਏ ਪਾਣੀ ਦੀ ਸੁਚੱਜੀ ਵਰਤੋਂ ਲਈ ਪਿੰਡ ਭਵਾਨੀਗੜ੍ਹ ਅਤੇ ਕਾਕੜਾ ਵਿਖੇ ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਨੀਂਹ ਪੱਥਰ ਦੀ ਰਸਮ ਅਦਾ ਕਰਨ ਤੋਂ ਬਾਅਦ ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਉਸਾਰੀ ਉਤੇ 152.10 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਕਿ ਸਾਰੀ ਰਾਸ਼ੀ ਹੀ ਸਬਸਿਡੀ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ।
ਇਸ ਮੌਕੇ ਨਰਿੰਦਰ ਭਰਾਜ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸਾਂਝੀ ਕਰਕੇ ਲਿਖਿਆ ਅੱਜ ਵਿਸਾਖੀ ਮੌਕੇ ਭਵਾਨੀਗੜ੍ਹ ਦੇ ਕਿਸਾਨਾ ਲਈ ਸੀਵਰੇਜ ਟਰੀਟਮੈਂਟ ਪਲਾਂਟ (4 ਐਮਐਲਡੀ) ਭਵਾਨੀਗੜ੍ਹ ਤੋਂ ਸੋਧੇ ਹੋਏ ਪਾਣੀ ਦੀ ਸੁਚੱਜੀ ਵਰਤੋਂ ਲਈ ਪਾਈਪਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਵਾਇਆ। ਇਸ ਪ੍ਰੋਜੈਕਟ ਦੀ ਉਸਾਰੀ ਉਤੇ 152.10 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਕਿ ਸਾਰੀ ਰਾਸ਼ੀ ਹੀ ਸਬਸਿਡੀ ਦੇ ਰੂਪ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਅਧੀਨ 360 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ,ਜਿਸ ਨਾਲ ਕਰੀਬ 67 ਪਰਿਵਾਰਾਂ ਨੂੰ ਲਾਭ ਮਿਲੇਗਾ। ਇਸ ਪ੍ਰੋਜੈਕਟ ਨਾਲ ਜਿੱਥੇ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਉੱਥੇ ਹੀ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਪ੍ਰਤੀਸ਼ਤ ਤੱਕ ਬੱਚਤ ਹੋਵੇਗੀ। ਇਸ ਮੌਕੇ ਭੂਮੀ ਅਤੇ ਜਲ ਸੰਭਾਲ ਵਿਭਾਗ,ਪੰਜਾਬ ਦੇ ਮੰਡਲ ਭੂਮੀ ਰੱਖਿਆ ਅਫਸਰ ਅਤੇ ਭਵਾਨੀਗੜ੍ਹ ਦੀ ਸਮੁੱਚੀ ‘ਆਪ’ ਟੀਮ ਹਾਜ਼ਰ ਰਹੀ….
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 360 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ, ਜਿਸ ਨਾਲ 67 ਪਰਿਵਾਰਾਂ ਨੂੰ ਲਾਭ ਮਿਲੇਗਾ। ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਪ੍ਰਤੀਸ਼ਤ ਤੱਕ ਬੱਚਤ ਹੋਵੇਗੀ। ਉਨ੍ਹਾਂ ਨੇ ਪਾਣੀ ਦੀ ਸੰਭਾਲ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ ਮੰਡਲ ਭੂਮੀ ਰੱਖਿਆ ਅਫਸਰ ਸੰਗਰੂਰ ਗੁਰਬਿੰਦਰ ਸਿੰਘ ਢਿੱਲੋਂ, ਉੱਪ ਮੰਡਲ ਭੂਮੀ ਰੱਖਿਆ ਅਫਸਰ ਜਸਪਾਲ ਸਿੰਘ ਅਤੇ ਭੂਮੀ ਰੱਖਿਆ ਅਫਸਰ ਸ਼ਰੇਆਂਸ ਮਿੱਤਲ ਵੀ ਮੌਜੂਦ ਸਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :