ਪੜਚੋਲ ਕਰੋ
Advertisement
Sangrur News : ਨੈਸ਼ਨਲ ਲੋਕ ਅਦਾਲਤ ਦੌਰਾਨ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ 12825 ਕੇਸਾਂ ਦਾ ਨਿਪਟਾਰਾ
Sangrur News : ਮਾਣਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਕਮ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਮਾਣਯੋਗ ਜਸਟਿਸ ਜੈਸ਼੍ਰੀ ਠਾਕੁਰ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਕਮ
Sangrur News : ਮਾਣਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਕਮ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਮਾਣਯੋਗ ਜਸਟਿਸ ਜੈਸ਼੍ਰੀ ਠਾਕੁਰ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਕਮ ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਸੰਗਰੂਰ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਜਿੰਦਰ ਸਿੰਘ ਰਾਏ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਪ੍ਰਧਾਨਗੀ ਅਤੇ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਦੇਖ ਰੇਖ ਹੇਠ ਅੱਜ ਮਿਤੀ 11 -02-2023 ਨੂੰ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ, ਮੂਨਕ, ਧੂਰੀ ਅਤੇ ਮਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਕ੍ਰਿਮੀਨਲ ਕੰਪਾਊਂਡੇਬਲ ਔਫੈਂਸਿਜ਼, ਅੰਡਰ ਸੈਕਸ਼ਨ 138 ਐਨ.ਆਈ ਐਕਟ, ਮਨੀ ਰਿਕਵਰੀ ਕੇਸ, ਵਿਆਹ ਸ਼ਾਦੀ ਦੇ ਝਗੜੇ ਤਲਾਕ ਤੋਂ ਬਿਨਾਂ, ਲੈਂਡ ਐਕੁਏਜੀਸ਼ਨ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਤੇ ਹੋਰ ਬਿੱਲ ਅਦਾਇਗੀਆਂ, ਮਾਲ ਤੇ ਹੋਰ ਸਿਵਲ ਕੇਸਾਂ ਆਦਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 15 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 07 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ,ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਦੋ ਮੈਂਬਰ ਸਾਹਿਬਾਨ ਨੂੰ ਨਾਮਜ਼ਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੀ ਕਹੀ ਗੱਲ
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸ੍ਰੀ ਰਜਿੰਦਰ ਸਿੰਘ ਰਾਏ, ਮਾਨਯੌਗ ਜਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ, ਮਨਜਿੰਦਰ ਸਿੰਘ, ਸ੍ਰੀਮਤੀ ਬਲਜਿੰਦਰ ਸਿੱਧੂ, ਮਿਸ ਗਰੀਸ਼ ਅਤੇ ਮਿਸ ਦੀਪਤੀ ਗੁਪਤਾ, ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਬਾਨ, ਸੰਗਰੂਰ, ਸ੍ਰੀ ਹਰਵਿੰਦਰ ਸਿੰਘ ਸਿੰਧੀਆਂ, ਸਿਵਲ ਜੱਜ (ਸ.ਡ.), ਸ੍ਰੀ ਗੁਰਕ੍ਰਿਪਾਲ ਸਿੰਘ ਸੇਖੋਂ, ਮਾਨਯੋਗ, ਸੀ.ਜੇ.ਐਮ, ਸੰਗਰੂਰ, ਸ੍ਰੀਮਤੀ ਸੁਮਿਤ ਸਬਰਵਾਲ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ),ਸ੍ਰੀ ਗੁਰਭਿੰਦਰ ਸਿੰਘ ਜੋਹਲ, ਸ੍ਰੀ ਕਰੁਨ ਗਰਗ, ਮਿਸ ਰਮਿੰਦਰ ਕੌਰ ਅਤੇ ਮਿਸ ਨਵਜੋਤ ਕੌਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਸੰਗਰੂਰ ਜੀਆਂ ਨੇ ਲੋਕ ਅਦਾਲਤ ਬੈਂਚਾਂ, ਸੰਗਰੂਰ ਤੋਂ ਇਲਾਵਾ ਸ੍ਰੀ ਜ਼ੋਤ ਨਰਿੰਜਨ ਸਿੰਘ ਗਿੱਲ, ਪ੍ਰਧਾਨ, ਕੰਜੂਊਮਰ ਫੋਰਮ, ਸੰਗਰੂਰ ਅਤੇ ਸ੍ਰੀ ਅਵਤਾਰ ਸਿੰਘ, ਨੈਬ ਤਹਿਸੀਲਦਾਰ, ਰੈਵਨਿਊ ਕੋਰਟ, ਸੰਗਰੂਰ ਦੇ ਬੈਂਚ ਦੀ ਪ੍ਰਧਾਨਗੀ ਕੀਤੀ।ਸ੍ਰੀਮਤੀ ਕ੍ਰਿਸ਼ਨਨਅਨੁਜਾ ਮਿੱਤਲ ਅਤੇ ਸ੍ਰੀ ਹਰਸ਼ਬੀਰ ਸਿੰਘ ਸੰਧੂ, ਸਿਵਲ ਜੱਜ (ਜੁਨੀਅਰ ਡੀਵੀਜ਼ਨ), ਮਲੇਰਕੋਟਲਾ ਜੀਆਂ ਨੇ ਲੋਕ ਅਦਾਲਤ ਬੈਂਚਾਂ, ਮਲੇਰਕੋਟਲਾ ਦੀ ਪ੍ਰਧਾਨਗੀ ਕੀਤੀ, ਇਸ ਤੋਂ ਇਲਾਵਾ ਸ੍ਰੀ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ, ਰੈਵਨਿਉ ਕੋਰਟ, ਮਲੇਰਕੋਟਲਾ ਦੇ ਬੈਂਚ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਅਮਨਦੀਪ ਕੌਰ, ਮਾਨਯੋਗ ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਸੁਨਾਮ, ਜੀਆਂ ਨੇ ਲੋਕ ਅਦਾਲਤ ਬੈਚ ਸੁਨਾਮ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਨੇਹਾ ਗੋਇਲ, ਵਧੀਕ ਸਿਵਲ ਜੱਜ (ਸੀਨੀਅਰਡਿਵੀਜ਼ਨ) ਅਤੇ ਮਿਸ ਹਰਕਮਲ ਕੌਰ, ਸਿਵਲ ਜੱਜ (ਜੂਨੀਅਰ ਡਿਵੀਜ਼ਨ), ਧੂਰੀ ਨੇ ਲੋਕ ਅਦਾਲਤ ਬੈਂਚ, ਧੂਰੀ ਦੀ ਪ੍ਰਧਾਨਗੀ ਕੀਤੀ ਅਤੇ ਸ੍ਰੀ ਗੁਰਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਜੀ ਨੇ ਲੋਕ ਅਦਾਲਤ ਬੈਂਚ, ਮੂਨਕ ਦੀ ਪ੍ਰਧਾਨਗੀ ਕੀਤੀ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 24378 ਕੇਸ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 12825 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 48,02,87,645/ ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ 'ਤੇ ਰਜਿੰਦਰ ਸਿੰਘ ਰਾਏ, ਮਾਨਯੋਗ ਜਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਵਿਸ਼ਵ
Advertisement