ਪੜਚੋਲ ਕਰੋ

ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ

ਕੈਬਿਨੇਟ ਮੰਤਰੀ ਅਮਨ ਅਰੋੜਾ (cabinet minister aman arora) ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟ ਕੀਤੀ।

Sangrur news:  ਕੈਬਿਨੇਟ ਮੰਤਰੀ ਅਮਨ ਅਰੋੜਾ (cabinet minister aman arora) ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਮਾੜੀ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਛੇਤੀ ਤੋਂ ਛੇਤੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਘਟਨਾ ਹੈ ਜਿਸ ਨੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਅਮਨ ਅਰੋੜਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਚਾਰ ਜਣਿਆਂ ਵੱਲੋਂ ਬੇਰਹਿਮੀ ਨਾਲ ਕੁੱਟੇ ਜਾਣ ਦਾ ਮਾਮਲਾ ਆਇਆ ਸੀ। ਇਹ ਮਾਮਲਾ ਜਿਵੇਂ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ਼ ਫੌਰੀ ਕਾਰਵਾਈ ਕਰਨ ਦੀ ਹਦਾਇਤ ਕੀਤੀ, ਤਾਂ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਸਖਤ ਸਜ਼ਾ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ: Sangrur: CM ਦੇ ਜ਼ਿਲ੍ਹੇ ਵਿੱਚ ਵਿਗੜੀ ਕਾਨੂੰਨ ਵਿਵਸਥਾ, ਚਿੱਟੇ ਦਿਨ ਵਿਅਕਤੀ ਦੀ ਕੁੱਟਮਾਰ, ਹਾਲਤ ਨਾਜ਼ੁਕ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਫਰਾਰ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਉਣ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਥਾਣਾ ਸਿਟੀ ਸੁਨਾਮ ਵਿਖੇ 6 ਕਥਿਤ ਦੋਸ਼ੀਆਂ ਖਿਲਾਫ਼ ਮਿਤੀ 15/02/2023 ਨੂੰ ਧਾਰਾ 307, 323, 324, 325, 506, 148, 149 ਆਈ.ਪੀ.ਸੀ ਤਹਿਤ ਐਫ.ਆਈ.ਆਰ ਨੰ: 29 ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਬਾਕੀਆਂ ਨੂੰ ਕਦੋਂ ਤੱਕ ਕਾਬੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਵੀਂ ਪੈਨਸ਼ਨ ਸਕੀਮ ਤਹਿਤ ਜਮ੍ਹਾਂ ਕੀਤੇ ਪੈਸੇ ਰਾਜਾਂ ਨੂੰ ਵਾਪਸ ਨਹੀਂ ਕੀਤੇ ਜਾਣਗੇ, ਕੇਂਦਰ ਨੇ ਮੁੜ ਕੀਤਾ ਸਪੱਸ਼ਟ

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget