(Source: ECI/ABP News/ABP Majha)
Sangrur News: ਹੁਣ ਸਾਈਕਲਾਂ 'ਤੇ ਦਫਤਰ ਆਉਣਗੇ ਪੁਲਿਸ ਮੁਲਾਜ਼ਮ, ਸਾਈਕਲ 'ਤੇ ਹੀ ਕਰਨਗੇ ਗਸ਼ਤ
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਵਿੱਚ ਵੱਖ ਵੱਖ ਦਫ਼ਤਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਾਈਕਲ ਤਕਸੀਮ ਕੀਤੇ ਗਏ ਹਨ ਤਾਂ ਜੋ ਉਹ ਦਫ਼ਤਰ ਆਉਣ ਜਾਣ ਸਮੇਂ...
Sangrur News: ਜ਼ਿਲ੍ਹਾ ਪੁਲਿਸ ਵੱਲੋਂ ਕਰਮਚਾਰੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ, ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਦੂਰ ਕਰਨ ਤੇ ਵਾਹਨਾਂ ਦੀ ਬਹੁਤਾਤ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਵਿੱਚ ਵੱਖ ਵੱਖ ਦਫ਼ਤਰਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਾਈਕਲ ਤਕਸੀਮ ਕੀਤੇ ਗਏ ਹਨ ਤਾਂ ਜੋ ਉਹ ਦਫ਼ਤਰ ਆਉਣ ਜਾਣ ਸਮੇਂ ਇਨ੍ਹਾਂ ਦੀ ਵਰਤੋਂ ਕਰਨ।
ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਅਤੇ ਟਰੈਫਿਕ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਸ਼ਹਿਰੀ ਇਲਾਕੇ ਵਿੱਚ ਫੁੱਟ ਪੈਟਰੋਲਿੰਗ ਤੇ ਬੀਟ ਸਿਸਟਮ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਸਾਈਕਲ ਦਿੱਤੇ ਜਾਣਗੇ ਤਾਂ ਜੋ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਸਾਈਕਲ ਰਾਹੀਂ ਗਸ਼ਤ ਕਰ ਕੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਵਧੇਰੇ ਚੌਕਸੀ ਨਾਲ ਨਿਗਰਾਨੀ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਨਿਵੇਕਲੀ ਪਹਿਲ ਲਈ ਸੁਨੀਲ ਜੈਨ (ਬੀ.ਆਰ ਗਰੁੱਪ ਆਫ ਇੰਡਸਟਰੀਜ਼ ਸੁਨਾਮ) ਵੱਲੋਂ ਅਹਿਮ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਯੋਜਨਾ ਨੂੰ ਹੋਰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌਕੇ ਐਸਪੀ (ਡੀ) ਪਲਵਿੰਦਰ ਸਿੰਘ ਚੀਮਾ, ਐਸਪੀ ਧੂਰੀ ਯੋਗੇਸ਼ ਕੁਮਾਰ, ਡੀਐੱਸਪੀ ਟਰੈਫਿਕ ਸੰਗਰੂਰ ਸੁਖਦੇਵ ਸਿੰਘ ਤੇ ਦਫ਼ਤਰ ਸਟਾਫ ਵੱਲੋਂ ਹੈੱਡ ਕਲਰਕ ਪ੍ਰਿਤਪਾਲ ਸਿੰਘ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ