Sangrur News: ਹੁਣ ਮੂੰਹ ਢੱਕ ਕੇ ਸੜਕਾਂ 'ਤੇ ਨਿਕਲਣਾ ਪਏਗਾ ਮਹਿੰਗਾ! ਧਾਰਾ 188 ਤਹਿਤ ਕਾਰਵਾਈ ਦੇ ਹੁਕਮ
Sangrur News: ਹੁਣ ਮੂੰਹ ਢੱਕ ਕੇ ਸੜਕਾਂ ਉੱਪਰ ਨਿਕਲਣਾ ਮਹਿੰਗਾ ਹੈ ਸਕਦਾ ਹੈ। ਮੂੰਹ ਢੱਕਣ ਵਾਲਿਆਂ ਖਿਲਾਫ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਬਰਨਾਲਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
Sangrur News: ਹੁਣ ਮੂੰਹ ਢੱਕ ਕੇ ਸੜਕਾਂ ਉੱਪਰ ਨਿਕਲਣਾ ਮਹਿੰਗਾ ਹੈ ਸਕਦਾ ਹੈ। ਮੂੰਹ ਢੱਕਣ ਵਾਲਿਆਂ ਖਿਲਾਫ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਬਰਨਾਲਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੜਕਾਂ 'ਤੇ ਮੂੰਹ ਢੱਕ ਕੇ ਨਾ ਨਿਕਲੋ। ਅਜਿਹਾ ਕਰਨ ਵਾਲਿਆਂ ਖਿਲਾਫ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਆਮ ਤੌਰ ’ਤੇ ਬਹੁਤ ਸਾਰੇ ਲੋਕ ਮੂੰਹ ਢੱਕ ਕੇ ਸੜਕਾਂ ’ਤੇ ਨਿਕਲਦੇ ਹਨ। ਅਜਿਹੇ 'ਚ ਕਈ ਲੋਕ ਮੂੰਹ ਢੱਕ ਕੇ ਹੀ ਅਪਰਾਧ ਕਰਦੇ ਹਨ ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੋ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਵਿਅਕਤੀ ਮੂੰਹ ਢੱਕ ਕੇ ਪੈਦਲ ਜਾਂ ਵਾਹਨ ਨਹੀਂ ਚਲਾਏਗਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਧਾਰਾ 144 ਦੀ ਉਲੰਘਣਾ ਕਰਨ 'ਤੇ ਧਾਰਾ 188 ਦਾ ਕੇਸ ਦਰਜ ਕੀਤਾ ਜਾ ਸਕਦਾ ਹੈ। ਉਂਝ ਇਹ ਹੁਕਮ ਉਨ੍ਹਾਂ ਲੋਕਾਂ 'ਤੇ ਲਾਗੂ ਨਹੀਂ ਹੋਣਗੇ ਜੋ ਕਿਸੇ ਬਿਮਾਰੀ ਕਾਰਨ ਮੂੰਹ ਢੱਕ ਕੇ ਚੱਲਦੇ ਹਨ। ਉਨ੍ਹਾਂ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ।
ਦੱਸ ਦਈਏ ਕਿ ਕੋਰੋਨਾ ਦੇ ਕਹਿਰ ਵੇਲੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਸੀ। ਇਸ ਕਰਕੇ ਅਜੇ ਵੀ ਬਹੁਤ ਸਾਰੇ ਲੋਕ ਮੂੰਹ ਢੱਕ ਕੇ ਬਾਹਰ ਨਿਕਲਦੇ ਹਨ। ਇਸ ਦੌਰਾਨ ਬਹੁਤ ਸਾਰੇ ਅਪਰਾਧੀ ਇਸ ਦਾ ਫਾਇਦਾ ਉਠਾ ਰਹੇ ਹਨ। ਇਸ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਹੁਣ ਸਖਤੀ ਵਰਤਣ ਦਾ ਫੈਸਲਾ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।