World cancer day 2023: ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ ‘ਚ ਵਿਸ਼ੇਸ਼ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕੁੱਲ 125 ਵਿਅਕਤੀਆਂ ਦੀ ਕੈਂਸਰ ਦੀ ਜਾਂਚ ਕੀਤੀ ਗਈ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਵਿੱਚ 35 ਵਿਅਕਤੀਆਂ ਦੇ ਮੂੰਹ ਦੇ ਕੈਂਸਰ ਅਤੇ 90 ਔਰਤਾਂ ਦੇ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੇ ਛਾਤੀ ਦੇ ਕੈਂਸਰ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ 5 ਸ਼ੱਕੀ ਮਰੀਜ਼ਾਂ ਨੂੰ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਅਗਲੇਰੀ ਜਾਂਚ ਲਈ ਭੇਜਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਕੈਂਸਰ ਦੀ ਜਲਦੀ ਪਛਾਣ ਹੋਣ ‘ਤੇ ਇਸ ਦਾ ਇਲਾਜ ਸੰਭਵ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕ੍ਰਿਪਾਲ ਸਿੰਘ ਨੇ ਕਿ ਛਾਤੀ ਵਿੱਚ ਗਿਲਟੀ, ਨਾ ਠੀਕ ਹੋਣ ਵਾਲੇ ਮੂੰਹ ਦਾ ਛਾਲੇ, ਲਗਾਤਾਰ ਖੰਘ ਅਤੇ ਆਵਾਜ਼ ਵਿੱਚ ਭਾਰੀਪਣ, ਮਾਹਵਾਰੀ ਵਿੱਚ ਖੂਨ ਆਉਣਾ ਅਤੇ ਮਹਾਵਾਰੀ ਤੋਂ ਇਲਾਵਾ ਖੂਨ ਆਉਣਾ ਕੈਂਸਰ ਹੋਣ ਦੇ ਲੱਛਣ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਸ਼ਰਾਬ, ਤੰਬਾਕੂ ਅਤੇ ਬੀੜੀ ਸਿਗਰੇਟ ਦੀ ਵਰਤੋਂ ਕਰਨਾ ਤੇ ਫ਼ਸਲਾਂ ਤੇ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨਾ ਕੈਂਸਰ ਦੇ ਕਾਰਨ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਸੰਤੁਲਿਤ ਖੁਰਾਕ, ਸਰੀਰ ਦੇ ਕਿਸੇ ਹਿੱਸੇ ਵਿੱਚ ਅਣਚਾਹੀ ਰਸੌਲੀ ਜਾਂ ਗਿਲਟੀ ਤੇ ਔਰਤਾਂ ਵਿੱਚ ਮਾਂਹਵਾਰੀ ਦੇ ਲੱਛਣ ਬਦਲਣ ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ 35 ਸਾਲ ਦੀ ਉਮਰ ਤੋਂ ਬਾਅਦ ਹਰੇਕ ਔਰਤ ਨੂੰ ਆਪਣੀ ਮੈਡੀਕਲ ਜਾਂਚ ਜ਼ਰੂਰ ਕਰਾਉਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਡਾ. ਅਨਪ੍ਰੀਤ ਕੌਰ, ਡਾ. ਸੁਨੀਤਾ ਸਿੰਗਲਾ, ਡਾ. ਸੰਜੀਵ ਸ਼ਰਮਾ, ਡਾ. ਵੀਰਇੰਦਰ ਸਿੰਘ, ਹਰਪ੍ਰੀਤ ਰੇਖੀ, ਭਵਨਪ੍ਰੀਤ ਕੌਰ ਤੇ ਸੰਚੀਤਾ ਹਾਜ਼ਰ ਸਨ।
ਇਹ ਵੀ ਪੜ੍ਹੋ: World Cancer Day 2023: ਕੰਨ ਅਤੇ ਦੰਦ 'ਚ ਹੋਣ ਵਾਲੀ ਇਹ ਮੁਸ਼ਕਿਲ ਬਣ ਸਕਦੀ ਮੂੰਹ ਦੇ ਕੈਂਸਰ ਦੀ ਵਜ੍ਹਾ, ਜਾਣੋ ਇਸ ਦੇ ਲੱਛਣ