Farmer Protest: ਕਿਸਾਨਾਂ ਦੇ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ੁਭਕਰਨ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਹੁਣ 22 ਫਰਵਰੀ ਦੀ ਰਾਤ ਨੂੰ ਜਰਨੈਲ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।