Sangrur News: ਲਹਿਰਾਗਾਗਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਏ ਜਾ ਰਹੇ ਬੂਥ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਬਰਦਸਤ ਵਿਰੋਧ ਕੀਤਾ। ਕਿਸਾਨ ਯੂਨੀਅਨ ਨੇ ਭਾਜਪਾ ਦੇ ਬੂਥ ਸੰਮੇਲਨ ਦੇ ਗੇਟ ਅੱਗੇ ਪਹੁੰਚ ਕੇ ਨਾਅਰੇਬਾਜੀ ਕਰਕੇ ਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜਤਾਇਆ। ਕਿਸਾਨਾਂ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਦਾ ਵੀ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਕਾਂਗਰਸ ਸਾਡਾ ਵਿਰੋਧ ਕਰਵਾ ਰਹੇ ਹਨ।
ਕਿਸਾਨ ਯੂਨੀਅਨ ਦੇ ਲੀਡਰਾਂ ਤੇ ਵਰਕਰਾਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਬੱਸ ਸਟੈਂਡ ਨੇੜੇ ਧਰਨਾ ਸ਼ੂਰੂ ਕਰ ਦਿੱਤਾ। ਭਾਜਪਾ ਦੇ ਵਾਈਸ ਪ੍ਰਧਾਨ ਅਰਵਿੰਦ ਖੰਨਾ ਤੇ ਲੋਕ ਸਭਾ ਚੋਣਾਂ ਦੇ ਜ਼ੋਨਲ ਇੰਚਾਰਜ ਹਰਜੀਤ ਸਿੰਘ ਗਰੇਵਾਲ ਜਦੋਂ ਪ੍ਰੋਗਰਾਮ ਵਿੱਚ ਪਹੁੰਚੇ ਤਾਂ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਪੁਲਿਸ ਨਾਲ ਵੀ ਤਿੱਖੀ ਬਹਿਸ ਹੋਈ।
ਇਹ ਵੀ ਪੜ੍ਹੋ: ਸ਼ੰਭੂ ਬਾਰਡਰ 'ਤੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਸਰਵਣ ਸਿੰਘ ਪੰਧੇਰ ਤਮਿਲਨਾਡੂ 'ਚ ਗ੍ਰਿਫ਼ਤਾਰ
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਵਿੱਚ ਕਿਤੇ ਵੀ ਭਾਜਪਾ ਦਾ ਪ੍ਰੋਗਰਾਮ ਹੁੰਦਾ ਹੈ ਤਾਂ ਉੱਥੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ। ਇਸੇ ਦੇ ਚਲਦਿਆਂ ਅੱਜ ਲਹਿਰਾਗਾਗਾ ਵਿਖੇ ਭਾਜਪਾ ਵੱਲੋਂ ਬੂਥ ਸੰਮੇਲਨ ਕੀਤਾ ਗਿਆ ਜਿਸ ਵਿੱਚ ਭਾਜਪਾ ਦੇ ਵੱਡੇ ਆਗੂ ਪਹੁੰਚ ਰਹੇ ਹਨ। ਉਨ੍ਹਾਂ ਦਾ ਘਰਾਓ ਕਰਨ ਲਈ ਤੇ ਉਨ੍ਹਾਂ ਨੂੰ ਸਵਾਲ ਕਰਨ ਲਈ ਤੇ ਵਿਰੋਧ ਕਰਨ ਲਈ ਪਹੁੰਚੇ ਹਾਂ।
ਇਸ ਦੌਰਾਨ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਇਹ ਵਿਰੋਧ ਕਿਸਾਨ ਨਹੀਂ ਕਰ ਰਹੇ। ਇਹ ਰਾਜਨੀਤਿਕ ਪਾਰਟੀਆਂ ਸਾਡਾ ਵਿਰੋਧ ਕਰਵਾ ਰਹੀਆਂ ਹਨ। ਭਾਜਪਾ ਦੇ ਹਲਕਾ ਇੰਚਾਰਜ ਵਿਨੋਦ ਸਿੰਗਲਾ ਨੇ ਦੱਸਿਆ ਕਿ ਅੱਜ ਲਹਿਰਾ ਗਾਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਬੂਥ ਸੰਮੇਲਨ ਕੀਤਾ ਗਿਆ ਹੈ। ਇਸ ਵਿੱਚ ਲੋਕ ਸਭਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਤੇ ਭਾਜਪਾ ਨੇਤਾ ਅਰਵਿੰਦ ਖੰਨਾ ਇੱਥੇ ਵਿਸ਼ੇਸ਼ ਤੌਰ ਤੇ ਪਹੁੰਚੇ ਹਨ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਤੁਹਾਡਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਉਹ ਵੀ ਵਿਰੋਧ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਜਾਣ ਕਿਉਂਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਵੱਡੇ ਕੰਮ ਕੀਤੇ ਹਨ।
ਇਹ ਵੀ ਪੜ੍ਹੋ: Punjab news: ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਦਿੱਤੇ ਧਰਨਿਆਂ ਨੂੰ ਖਹਿਰਾ ਨੇ ਦੱਸਿਆ ਡਰਾਮਾ, ਚੋਣ ਲੜਨ ਬਾਰੇ ਆਖੀ ਆਹ ਗੱਲ