Accident in Barnala: ਬਰਨਾਲਾ ਬਾਜਾਖਾਨਾ ਰੋਡ 'ਤੇ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਪ੍ਰਾਈਵੇਟ ਕੰਪਨੀ ਔਰਬਿਟ ਦੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਹਾਦਸੇ ਮਗਰੋਂ ਬੱਸ ਕੰਡਕਟਰ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਬਰਨਾਲਾ-ਬਾਜਾਖਾਨਾ ਰੋਡ ’ਤੇ ਪੁਲ ਨੇੜੇ ਬੱਸ ਨੇ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਤੇ ਕੰਡਕਟਰ ਤੇ ਡਰਾਈਵਰ ਮੌਕੇ ਤੋਂ ਬੱਸ ਛੱਡ ਕੇ ਫਰਾਰ ਹੋ ਗਏ। ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਤੇ ਕਿਹਾ ਕਿ ਉਹ ਜਾਂਚ ਦੌਰਾਨ ਕਾਰਵਾਈ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਜ਼ਖਮੀ ਵਿਅਕਤੀਆਂ ਨੂੰ ਸਥਾਨਕ ਲੋਕਾਂ ਨੇ ਚੁੱਕ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਨੇ ਮੋਟਰਸਾਈਕਲ ਉਪਰ ਅੱਗੇ ਜਾ ਰਹੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।
ਸਰਕਾਰੀ ਹਸਪਤਾਲ ਬਰਨਾਲਾ ਦੇ ਡਾਕਟਰ ਗਗਨਦੀਪ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਨੂੰ ਤੁਰੰਤ ਇਲਾਜ ਲਈ ਲਿਆਂਦਾ ਗਿਆ ਸੀ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਹੱਡੀ ਟੁੱਟ ਗਈ ਹੈ ਪਰ ਇੱਕ ਵਿਅਕਤੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਇਸ ਕਾਰਨ ਉਸ ਨੂੰ ਇਲਾਜ ਲਈ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ, ਜਿਸ ਨੂੰ ਸੈਟ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਤੱਥ ਸਾਹਮਣੇ ਆਏ ਹਨ, ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਵੇਗਾ, ਉਸ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।