ਪੜਚੋਲ ਕਰੋ

Punjab Government: ਗੁਰਮੀਤ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।

Punjab News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ।

ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।

ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ ਲਗਭਗ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅੰਨਦਾਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਵਾਲਾ ਸੂਬਾ ਹੈ। ਐਸ.ਏ.ਪੀ. ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ  ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸੰਯਮ ਅਗਰਵਾਲ, ਏ.ਡੀ.ਜੀ.ਪੀ. ਜਸਕਰਨ ਸਿੰਘ, ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ

Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 

Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget