ਪੜਚੋਲ ਕਰੋ

Sangrur News: ਨਸ਼ਿਆਂ ਖ਼ਿਲਾਫ਼ ਡਟਣ ਲੱਗੀਆਂ ਪੰਚਾਇਤਾਂ! ਪਿੰਡ ਧਾਂਦਰਾ ਨੂੰ ਸਰਬਸੰਮਤੀ ਨਾਲ ਨਸ਼ਾ ਮੁਕਤ ਐਲਾਨਿਆ

ਪੰਜਾਬ ਸਰਕਾਰ ਵੱਲੋਂ CM ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਨੂੰ ਗ੍ਰਾਮ ਪੰਚਾਇਤ ਧਾਂਦਰਾ ਨੇ ਭਰਵਾਂ ਹੁੰਗਾਰਾ ਦਿੰਦਿਆਂ ਨਸ਼ਿਆਂ ਖਿਲਾਫ਼ ਮਤਾ ਪਾਸ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਘੋਸ਼ਿਤ...

ਅਨਿਲ ਜੈਨ
Sangrur News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਨੂੰ ਗ੍ਰਾਮ ਪੰਚਾਇਤ ਧਾਂਦਰਾ ਨੇ ਭਰਵਾਂ ਹੁੰਗਾਰਾ ਦਿੰਦਿਆਂ ਨਸ਼ਿਆਂ ਖਿਲਾਫ਼ ਮਤਾ ਪਾਸ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ ਹੈ। ਗ੍ਰਾਮ ਪੰਚਾਇਤ ਧਾਂਦਰਾ ਦੇ ਉਦਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੋਰਨਾਂ ਪੰਚਾਇਤਾਂ ਨੂੰ ਵੀ ਇਸ ਸੰਦਰਭ ਵਿੱਚ ਸਵੈ ਇੱਛਾ ਨਾਲ ਅੱਗੇ ਆਉਣ ਲਈ ਪ੍ਰੇਰਿਆ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਬਚਾਉਣ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਦਾ ਇਹ ਸਹੀ ਵੇਲਾ ਹੈ ਤੇ ਜੇਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲੋਕ ਲਹਿਰ ਪੈਦਾ ਹੋ ਗਈ ਤਾਂ ਜਲਦੀ ਹੀ ਸੂਬੇ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਵਿੱਚ ਸਫ਼ਲਤਾ ਹਾਸਲ ਹੋ ਸਕੇਗੀ।

ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਹਰ ਬੁੱਧਵਾਰ ਸਬ ਡਵੀਜ਼ਨ ਪੱਧਰ ’ਤੇ ਆਯੋਜਿਤ ਕੀਤੇ ਜਾ ਰਹੇ ਕੈਂਪਾਂ ਤਹਿਤ ਐਸ.ਡੀ.ਐਮ ਧੂਰੀ ਅਮਿਤ ਗੁਪਤਾ ਦੀ ਅਗਵਾਈ ਹੇਠ ਪਿੰਡ ਧਾਂਦਰਾ ਵਿਖੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸ਼ਾਸਨਿਕ ਯਤਨਾਂ ਤੋਂ ਪ੍ਰਭਾਵਿਤ ਗ੍ਰਾਮ ਪੰਚਾਇਤ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਇਹ ਮਤਾ ਪਾਸ ਕੀਤਾ ਗਿਆ ਹੈ। 

ਐਸ.ਡੀ.ਐਮ ਅਮਿਤ ਗੁਪਤਾ ਨੇ ਦੱਸਿਆ ਕਿ ਨਿਰੰਤਰ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਅਜਿਹੇ ਕੈਂਪਾਂ ਰਾਹੀਂ ਲੋਕ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਇਸ ਦਿਸ਼ਾ ਵਿੱਚ ਲੋਕਾਂ ਦਾ ਸਹਿਯੋਗ ਹਾਸਲ ਹੋ ਸਕੇ ਅਤੇ ਘਰ ਘਰ ਤੱਕ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦੇ ਵਿਰੋਧ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਸਕੇ।

ਇਸੇ ਤਰਾਂ ਸਬ ਡਵੀਜ਼ਨ ਸੰਗਰੂਰ ਦੇ ਪਿੰਡ ਬਹਾਦਰਪੁਰ ਵਿਖੇ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੋਕਾਂ ਨੇ ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਸਰਕਾਰੀ ਸੇਵਾਵਾਂ ਹਾਸਲ ਕੀਤੀਆਂ। ਕੈਂਪਾਂ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਜਦਕਿ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਤੇ ਤਰਜੀਹੀ ਆਧਾਰ ’ਤੇ ਯੋਗ ਨਿਪਟਾਰੇ ਦਾ ਵਿਸ਼ਵਾਸ ਦਿਵਾਇਆ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget