ਅਨਿਲ ਜੈਨ ਦੀ ਰਿਪੋਰਟ
Sangrur News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਬਣੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੌਂਸਲ ਦੇ ਦਾਇਰੇ ਅਧੀਨ ਬਹੁ ਪੱਖੀ ਵਿਕਾਸ ਕਾਰਜ ਕਰਵਾਉਣ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਦਿਲਾਂ ਉੱਪਰ ਰਾਜ ਕਰਨ ਲਈ ਲੌਂਗੋਵਾਲ ਵਿਖੇ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ ਤਾਂ ਜੋ ਕੰਮ ਪੱਖੋਂ ਮਿਸਾਲ ਕਾਇਮ ਹੋ ਸਕੇ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ ਤੇ ਇਸੇ ਲੜੀ ਤਹਿਤ ਪਿਛਲੇ ਅੱਠ ਮਹੀਨਿਆਂ ਅੰਦਰ ਉਨ੍ਹਾਂ ਵੱਲੋਂ ਹਲਕਾ ਸੁਨਾਮ ਵਿਖੇ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਜੋਸ਼ੋ ਖਰੋਸ਼ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ 3.97 ਕਰੋੜ ਰੁਪਏ ਦੀ ਲਾਗਤ ਵਾਲੇ ਖੇਡ ਸਟੇਡੀਅਮ ਦੇ ਬਣਨ ਨਾਲ ਵੀ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲ ਲੌਂਗੋਵਾਲ ਲਈ 3.62 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਲੌਂਗੋਵਾਲ ਵਿਖੇ ਹੀ 1.31 ਕਰੋੜ ਨਾਲ ਬੱਸ ਸਟੈਂਡ ਬਣੇਗਾ ਤੇ 38 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ਦਾ ਕਾਇਆਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ 31 ਮਾਰਚ ਤੱਕ ਚਾਲੂ ਹੋ ਜਾਵੇਗਾ।
ਇਹ ਵੀ ਪੜ੍ਹੋ: Old Smartphone: ਨਾ ਵੇਚੋ ਨਾ ਸੁੱਟੋ..! ਪੁਰਾਣੇ ਸਮਾਰਟਫੋਨ ਨੂੰ ਸੀਸੀਟੀਵੀ ਬਣਾ ਕੇ ਘਰ ਜਾਂ ਦਫਤਰ ਦੀ ਕਰੋ ਨਿਗਰਾਨੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਮੌਤ ਦੇ ਖੂਹ 'ਚ ਸਟੰਟ ਦਿਖਾ ਰਿਹਾ ਸੀ ਵਿਅਕਤੀ, ਖੇਡ ਸ਼ੁਰੂ ਹੁੰਦੇ ਹੀ ਹੋ ਗਿਆ ਹਾਦਸਾ