Sangrur News: ਸੰਗਰੂਰ ਦੇ ਨੇੜਲੇ ਪਿੰਡ ਛਾਜਲੀ ਦਾ ਸਿਪਾਹੀ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿੱਚ ਸ਼ਹੀਦ ਹੋ ਗਿਆ। ਪਰਮਿੰਦਰ ਦਾ ਵਿਆਹ ਅਜੇ ਇੱਕ ਸਾਲ ਪਹਿਲਾਂ ਦੋ ਅਕਤੂਬਰ ਨੂੰ ਹੋਇਆ ਸੀ। ਪਿੰਡ ਵਿੱਚ ਮਾਤਮ ਦਾ ਮਾਹੌਲ ਹੈ।
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਦੇ ਫੌਜੀ ਜਵਾਨ ਪਰਮਿੰਦਰ ਸਿੰਘ ਦੇ ਕਾਰਗਿਲ 'ਚ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ...ਸ਼ਹੀਦ ਜਵਾਨ ਦੇ ਦੇਸ਼ ਲਈ ਹੌਸਲੇ ਨੂੰ ਸਲਾਮ ਕਰਦਾ ਹਾਂ... ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ...ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਹੈ... ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ...
ਪਿੰਡ ਛਾਜਲੀ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਸਮਾਜ ਸੇਵਕ ਇੰਦਰਜੀਤ ਸਿੰਘ ਬਾਵਾ ਧਾਲੀਵਾਲ ਨੇ ਦੱਸਿਆ ਕਿ ਪਿੰਡ ਛਾਜਲੀ ਦੀ ਪੱਤੀ ਸਮਰਾਓ ਕੀ ਦਾ ਜਵਾਨ ਪਰਮਿੰਦਰ ਸਿੰਘ (25) ਸਿੱਖ ਰੈਜੀਮੈਂਟ 31 ਪੰਜਾਬ ਵਿੱਚ ਕਾਰਗਿਲ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਸੀ ਜਿੱਥੇ ਉਹ ਸ਼ਹੀਦ ਹੋ ਗਿਆ।
ਉਨ੍ਹਾਂ ਦੱਸਿਆ ਕਿ ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ਵਿੱਚ ਸੇਵਾ ਨਿਭਾਅ ਰਿਹਾ ਹੈ ਤੇ ਉਸ ਦੇ ਪਿਤਾ ਗੁਰਜੀਤ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਸੇਵਾ ਨਿਭਾਅ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਸ਼ਹੀਦ ਸਿਪਾਹੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਸ਼ਾਮ ਤੱਕ ਪੁੱਜਣ ਦੀ ਸੰਭਾਵਨਾ ਹੈ। ਫੌਜੀ ਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਅਜਿਹੇ 'ਚ ਪਿੰਡ ਆਉਣ ਤੋਂ ਬਾਅਦ ਸ਼ਹੀਦ ਫੌਜੀ ਦਾ ਉਸਦੇ ਜੱਦੀ ਪਿੰਡ 'ਚ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: WhatsApp ਦਾ ਨਵਾਂ ਧਮਾਕਾ! ਯੂਜ਼ਰਸ ਆਪਣੇ ਨਾਂ 'ਤੇ ਬਣਾ ਸਕਣਗੇ ਅਕਾਊਂਟ, ਜਾਣੋ ਕਦੋਂ ਰਿਵੀਲ ਹੋਵੇਗਾ ਫੀਚਰ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Google Pixel 8 Launch: ਅੱਜ ਗੂਗਲ ਦਾ ਵੱਡਾ ਇਵੈਂਟ, ਜਾਣੋ ਕੀ ਹੋਵੇਗਾ ਲਾਂਚ ਤੇ ਤੁਸੀਂ ਇਸ ਨੂੰ ਕਿਵੇਂ ਦੇਖ ਸਕੋਗੇ