Orbit Bus Punjab: ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ 39 ਬੱਸਾਂ ਖਿਲਾਫ਼ ਇਹ ਕਾਰਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਬਠਿੰਡਾ ਆਰਟੀਏ ਸਕੱਤਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੀਟੀਸੀ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ।
ਇਹਨਾਂ ਡੱਬਵਾਲੀ ਟਰਾਂਸਪੋਰਟ ਦੇ 13 ਪਰਮਿਟ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ ਔਰਬਿਟ ਦੇ 12 ਪਰਮਿਟ ਰੱਦ ਹੋਏ ਅਤੇ ਜੁਝਾਰ ਬੱਸ ਸਰਵਿਸ ਦੇ 7 ਪਰਮਿਟ ਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਰੱਦ ਕੀਤੇ ਗਏ ਹਨ। ਇਸ ਸਬੰਧੀ ਆਰਟੀਏ ਸਕੱਤਰ ਬਠਿੰਡਾ ਨੇ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਦੇ ਆਰਟੀਏ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਦਫ਼ਤਰਾਂ ਅਧੀਨ ਤਿਆਰ ਕੀਤੇ ਜਾ ਰਹੇ ਟਾਈਮ ਟੇਬਲ 'ਚ ਨਾ ਪਾਇਆ ਜਾਵੇ।
ਇਸ ਦੇ ਨਾਲ ਹੀ ਜੀਐੱਮ ਪੀਆਰਟੀਸੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਬੁਢਲਾਡਾ ਨੂੰ ਪੱਤਰ ਲਿਖਿਆ ਗਿਆ ਹੈ ਕਿ ਇਨ੍ਹਾਂ ਪਰਮਿਟਾਂ 'ਤੇ ਚੱਲਣ ਵਾਲੀਆਂ ਬੱਸਾਂ ਤੁਰੰਤ ਬੱਸ ਸਟੈਂਡ 'ਤੇ ਰੋਕੀਆਂ ਜਾਣ। ਜਿਨ੍ਹਾਂ ਕੰਪਨੀਆਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ ਹਦਾਇਤ ਹੈ ਕਿ ਉਹ ਰੱਦ ਕੀਤੇ ਪਰਮਿਟ ਦਫ਼ਤਰ 'ਚ ਜਮ੍ਹਾਂ ਕਰਵਾਉਣ।
ਸੂਬੇ ਦੀ ‘ਆਪ’ ਸਰਕਾਰ ਦੀ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਖ਼ਿਲਾਫ਼ ਹੁਣ ਤਕ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪਿਛਲੀ ਸਰਕਾਰ ਵੇਲੇ ਰਾਜਾ ਵੜਿੰਗ ਨੇ ਬਾਦਲ ਪਰਿਵਾਰ ਦੀਆਂ ਬੱਸਾਂ ਵਿਰੁੱਧ ਕਾਰਵਾਈ ਕੀਤੀ ਸੀ। ਜਿਸ ਦੌਰਾਨ ਪ੍ਰਾਈਵੇਟ ਬੱਸ ਮਾਲਕਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਅਤੇ ਸਰਕਾਰ ਦੇ ਫੈਸਲੇ ਨੂੰ ਚੈਲੰਜ ਕੀਤਾ ਸੀ। ਹੁਣ ਦੇਖਣਾ ਹੋਵੇਗਾ ਕਿ ਅੱਜ ਜੋ ਕਾਰਵਾਈ ਹੋਈ ਹੈ ਇਸ ਖਿਲਾਫ਼ ਪ੍ਰਾਈਵੇਟ ਬੱਸਾਂ ਵਾਲੇ ਹਾਈਕੋਰਟ ਜਾਂਦੇ ਹਨ ਜਾਂ ਨਹੀਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial