ਪੜਚੋਲ ਕਰੋ

ਬੱਕਰੀਆਂ ਚਾਰਨ ਵਾਲੇ ਮਜ਼ਦੂਰਾਂ 'ਤੇ ਅਣਮਨੁੱਖੀ ਤਸ਼ੱਦਦ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ

Sangrur News: ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਗੁੱਜ਼ਰਾ ਦੇ ਬੱਕਰੀਆਂ ਚਾਰਨ ਵਾਲੇ ਦੋ ਮਜ਼ਦੂਰਾਂ 'ਤੇ ਅਣਮਨੁੱਖੀ ਤੇ ਮੱਧਯੁਗੀ ਜ਼ਬਰ ਢਾਹ ਕੇ ਇੱਕ ਨੂੰ ਕਤਲ ਕਰਨ ਤੇ ਦੂਜੇ ਨੂੰ ਬੁਰੀ ਤਰ੍ਹਾਂ ਨਕਾਰਾ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ, ਗੰਭੀਰ ਜ਼ਖ਼ਮੀ ਦਾ

Sangrur News: ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਗੁੱਜ਼ਰਾ ਦੇ ਬੱਕਰੀਆਂ ਚਾਰਨ ਵਾਲੇ ਦੋ ਮਜ਼ਦੂਰਾਂ 'ਤੇ ਅਣਮਨੁੱਖੀ ਤੇ ਮੱਧਯੁਗੀ ਜ਼ਬਰ ਢਾਹ ਕੇ ਇੱਕ ਨੂੰ ਕਤਲ ਕਰਨ ਤੇ ਦੂਜੇ ਨੂੰ ਬੁਰੀ ਤਰ੍ਹਾਂ ਨਕਾਰਾ ਕਰਨ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ, ਗੰਭੀਰ ਜ਼ਖ਼ਮੀ ਦਾ ਸਰਕਾਰੀ ਖਰਚੇ 'ਤੇ ਢੁਕਵਾਂ ਇਲਾਜ ਕਰਾਉਣ ਤੇ ਬਣਦੀ ਕਾਰਵਾਈ 'ਚ ਕੁਤਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਪੀੜਤ ਪਰਿਵਾਰਾਂ ਦੇ ਘਰ ਪਹੁੰਚ ਕੇ ਪੀੜਤਾਂ ਨਾਲ਼ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਘਟਨਾ ਦੇ ਵੇਰਵੇ ਹਾਸਲ ਕੀਤੇ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾਈ ਮਜ਼ਦੂਰ ਆਗੂ ਹਰਭਗਵਾਨ ਸਿੰਘ ਮੂਨਕ ਨੇ ਦੱਸਿਆ ਕਿ 7 ਫਰਵਰੀ ਨੂੰ ਬੂਟਾ ਸਿੰਘ (ਮ੍ਰਿਤਕ), ਰਾਮਕਰਨ ਸਿੰਘ ਤੇ ਦਮਨਜੀਤ ਸਿੰਘ ਬੱਕਰੀਆਂ ਚਰਾਉਣ ਲਈ ਸੂਲਰ ਘਰਾਟ ਵਾਲੀ ਨਹਿਰ ਦੇ ਕਿਨਾਰੇ ਗਏ ਸੀ ਜਿੱਥੇ ਉਨ੍ਹਾਂ ਦੀ ਬੱਕਰੀ ਗੁੰਮ ਹੋ ਗਈ। ਬੱਕਰੀ ਦੀ ਭਾਲ ਵਿੱਚ ਮੱਘਰ ਸਿੰਘ ਵਾਸੀ ਮੌੜਾਂ ਦੇ ਘਰ ਚਲੇ ਗਏ। ਮੱਘਰ ਸਿੰਘ ਦੇ ਘਰੇ ਉਨ੍ਹਾਂ ਦੇ ਪੁੱਤਰ ਸਰਬਜੀਤ ਸਿੰਘ ਨੇ ਆਪਣੇ ਯਾਰਾਂ ਦੇ ਨਾਲ ਮਹਿਫ਼ਲ ਸਜਾ ਰੱਖੀ ਸੀ। ਬੱਕਰੀ ਬਾਰੇ ਪੁੱਛਣ 'ਤੇ ਇਨ੍ਹਾਂ ਨੇ ਬੂਟਾ ਸਿੰਘ ਤੇ ਦਮਨਜੀਤ ਸਿੰਘ ਨੂੰ ਬੰਦੀ ਬਣਾ ਕੇ ਅਣਮਨੁੱਖੀ ਕਹਿਰ ਢਾਹਿਆ ਗਿਆ, ਜਿਸ ਕਾਰਨ ਬੂਟਾ ਸਿੰਘ ਦੀ ਮੌਤ ਹੋ ਗਈ ਤੇ ਦਮਨਪ੍ਰੀਤ ਸਿੰਘ  ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਹੁਣ ਦਫਤਰਾਂ 'ਚ ਜਾਣ ਦੀ ਲੋੜ ਨਹੀਂ, ਪਿੰਡਾਂ 'ਚ ਆ ਕੇ ਅਫਸਰ ਕਰਨਗੇ ਮਸਲੇ ਹੱਲ, ਸੀਐਮ ਭਗਵੰਤ ਮਾਨ ਦਾ ਐਲਾਨ

ਮਜ਼ਦੂਰ ਆਗੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਸਗੋਂ ਪਿੰਡ ਗੁੱਜਰਾਂ ਦੇ ਮਜ਼ਦੂਰਾਂ ਵੱਲੋਂ ਛਾਜਲੀ ਪੁਲਿਸ ਚੌਕੀ ਦਾ ਘਿਰਾਓ ਕਰਨ ਤੋਂ ਬਾਅਦ ਹੀ ਦੋਸ਼ੀਆਂ 'ਤੇ ਐਸਸੀ/ਐਸਟੀ ਧਾਰਾ ਦਾ ਵਾਧਾ ਕੀਤਾ ਗਿਆ ਅਤੇ ਅਜੇ ਤੱਕ ਪੁਲਿਸ ਨੇ ਪੀੜਤ ਪਰਿਵਾਰਾਂ ਦੀ ਕੋਈ ਸੱਦ ਪੁੱਛ ਨਹੀਂ ਕੀਤੀ। ਆਗੂ ਨੇ ਦੱਸਿਆ ਕਿ ਜ਼ਖ਼ਮੀ ਮਜ਼ਦੂਰ ਦਮਨਜੀਤ ਸਿੰਘ ਦਾ ਇਲਾਜ ਕਰਨ ਦੀ ਥਾਂ ਉਸ ਨੂੰ ਵੱਖ ਵੱਖ ਹਸਪਤਾਲਾਂ ਵਿਚ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਮ੍ਰਿਤਕ ਕਾਫ਼ੀ ਸਾਲਾਂ ਤੋਂ ਗੁੱਜਰਾਂ ਵਿਖੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਇਸ ਲਈ ਪੁਲਿਸ ਨੂੰ ਉਸਦੀ ਭੈਣ ਦੇ ਬਿਆਨ ਵੀ ਦਰਜ਼ ਕਰਨੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ਪੀੜਤ ਪਰਿਵਾਰਾਂ ਅਨੁਸਾਰ ਘਟਨਾ ਦੇ 6 ਦਿਨ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਐਸ ਸੀ/ਐਸ ਟੀ ਕਮਿਸ਼ਨ, ਪੰਜਾਬ ਦੇ ਅਧਿਕਾਰੀਆਂ ਵੱਲੋਂ ਉਹਨਾਂ ਨਾਲ ਕੋਈ ਰਾਬਤਾ ਨਹੀਂ ਕੀਤਾ ਗਿਆ‌ ਤੇ ਨਾ ਹੀ ਹਲਕੇ ਦੇ ਵਿਧਾਇਕ ਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉਹਨਾਂ ਦੀ ਕੋਈ ਸਾਰ ਲਈ ਗਈ ਹੈ।

ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਸਥਾਨ ਨਾਲ ਸੰਬੰਧਿਤ ਥਾਣੇ ਵੱਲੋਂ ਮ੍ਰਿਤਕ ਬੂਟਾ ਸਿੰਘ ਦੀ ਭੈਣ ਤੇ ਜ਼ਖ਼ਮੀ ਦਮਨਜੀਤ ਸਿੰਘ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਜ਼ਖ਼ਮੀ ਮਜ਼ਦੂਰ ਦਾ ਇਲਾਜ ਸਰਕਾਰੀ ਤੌਰ 'ਤੇ ਮੁਫ਼ਤ ਕੀਤਾ ਜਾਵੇ ਤੇ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵੱਖ ਵੱਖ ਪਿੰਡਾਂ ਨਾਲ ਸਬੰਧਿਤ ਆਗੂ ਪ੍ਰਗਟ ਸਿੰਘ ਛਾਹੜ,ਪਰਮਜੀਤ ਸਿੰਘ ਚੱਠਾ ਨਨਹੇੜਾ ਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ  ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget