Sangrur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏਐਸਆਈ ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਤੇ ਉਸ ਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Punjab news: ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ, ਚੋਣ ਕਮਿਸ਼ਨ ਦਾ ਆਦੇਸ਼
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Akali-BJP Alliance: ਅਕਾਲੀ-ਭਾਜਪਾ ਵਿਚਾਲੇ ਮੁੜ ਗੱਲਬਾਤ ਦਾ ਦੌਰ ਸ਼ੁਰੂ, ਪੰਜਾਬ 'ਚ ਗਠਜੋੜ ਦੀਆਂ ਸੰਭਾਵਨਾਵਾਂ