Punjab News: ਸੰਗਰੂਰ ਦੇ ਵਿੱਚ ਮੁੱਖ ਮੰਤਰੀ ਰਿਹਾਇਸ਼ ਦੇ ਅੱਗੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਪ੍ਰਦਰਸ਼ਨ ਕੀਤਾ ਗਿਆ। ਜਦੋਂ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਰਿਹਾਇਸ਼ ਦੇ ਵੱਲ ਵਧਣਾ ਸ਼ੁਰੂ ਹੋਏ ਤਾਂ ਅੱਗੇ ਪੁਲਿਸ ਦੇ ਵੱਲੋਂ ਵੱਡੀ ਪੱਧਰ ਦੇ ਉੱਪਰ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦੇ ਵਿਚਾਲੇ ਜਮ ਕੇ ਧੱਕਾਮੁੱਕੀ ਹੋਈ।


ਤੁਹਾਨੂੰ ਦੱਸ ਦਈਏ ਕਿ ਬੇਰੁਜ਼ਗਾਰਾਂ  ਵੱਲੋਂ ਕਿਹਾ ਗਿਆ ਕਿ ਉਹ ਪੜ੍ਹੇ ਲਿਖੇ ਹਨ ਤੇ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਹੁਣ ਉਮਰਾਂ ਵੱਡੀਆਂ ਹੋ ਰਹੀਆਂ ਹਨ ਪਰ ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ ਹਨ।



ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ 2 ਮਾਰਚ ਨੂੰ ਵੀ ਮੁੱਖ ਮੰਤਰੀ ਰਿਹਾਇਸ਼ ਸੰਗਰੂਰ ਅੱਗੇ ਪ੍ਰਦਰਸ਼ਨ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ 5 ਮਾਰਚ ਲਈ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਪਰ ਉਹ ਮੀਟਿੰਗ ਨਹੀਂ ਸਿਰਫ ਲਾਰਾ ਹੀ ਸੀ।
ਉਨ੍ਹਾਂ ਕਿਹਾਕਿ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਕੋਈ ਨਹੀਂ ਮਿਲਿਆ ਜਿਸ ਤੋਂ ਬਾਅਦ ਨਿਰਾਸ਼ ਹੋ ਕੇ ਉਹ ਵੱਡੇ ਪੱਧਰ ਦੇ ਉੱਪਰ ਪ੍ਰਦਰਸ਼ਨ ਕਰ ਰਹੇ ਹਾਂ ਹੁਣ ਅਸੀਂ ਲਾਰੇ ਨਹੀਂ ਪੱਕੇ ਤੌਰ ਦੀ ਮੀਟਿੰਗ ਲੈ ਕੇ ਹੀ ਅਸੀਂ ਅੱਗੇ ਜਾਵਾਂਗੇ


ਰੋਸ ਪ੍ਰਦਰਸ਼ਨ ਦੌਰਾਨ ਇੱਕ ਬੇਰੁਜ਼ਗਾਰ ਅਧਿਆਪਕ ਸੰਗਲ ਪਹਿਨ ਕੇ ਵੀ ਆਇਆ ਸੀ। ਜਿਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ਨਾਲ ਇਹ ਸੰਗਲ ਲਹਾਉਣ ਦਾ ਵਾਅਦਾ ਕੀਤਾ ਸੀ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰਾਂ ਆਵੇਗੀ ਤਾਂ ਇਹ ਸੰਗਲ ਉਤਾਰਿਆ ਜਾਵੇਗਾ ਪਰ ਇਸ ਸੰਗਲ ਦਾ ਵਜ਼ਨ ਅੱਜ ਡਬਲ ਹੋ ਗਿਆ ਹੈ। 



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।