(Source: ECI/ABP News)
Farmer Protets: 19 ਜ਼ਿਲ੍ਹਿਆਂ 'ਚ ਉਗਰਾਹਾਂ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਹੁਣ ਕਿਉਂ ਲਾਏ ਜਾ ਰਹੇ ਨੇ ਧਰਨੇ
Farmer Protest: ਜੇ ਇਨ੍ਹਾਂ ਪ੍ਰਦਰਸ਼ਨ ਵਾਲੇ ਪੰਜ ਦਿਨਾਂ ਵਿੱਚ ਸਰਕਰਾ ਨੇ ਕੋਈ ਗੱਲਬਾਤ ਨਾ ਕੀਤੀ ਤੇ ਇਸ ਦਾ ਕੋਈ ਨਤੀਜਾ ਕੱਢਿਆ ਤਾਂ ਪ੍ਰਦਰਸ਼ਨ ਦੇ ਆਖ਼ਰੀ ਧਰਨੇ ਵਿੱਚੋਂ ਵੱਡਾ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਵੀ ਉਲੀਕਿਆ ਜਾ ਸਕਦਾ ਹੈ।
![Farmer Protets: 19 ਜ਼ਿਲ੍ਹਿਆਂ 'ਚ ਉਗਰਾਹਾਂ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਹੁਣ ਕਿਉਂ ਲਾਏ ਜਾ ਰਹੇ ਨੇ ਧਰਨੇ Protest by Ugrahan organization in 19 districts know details Farmer Protets: 19 ਜ਼ਿਲ੍ਹਿਆਂ 'ਚ ਉਗਰਾਹਾਂ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਹੁਣ ਕਿਉਂ ਲਾਏ ਜਾ ਰਹੇ ਨੇ ਧਰਨੇ](https://feeds.abplive.com/onecms/images/uploaded-images/2024/02/06/cdb217bb3404398defeab1ca4a0d8ff61707209981608674_original.jpg?impolicy=abp_cdn&imwidth=1200&height=675)
Farmer Protest: ਪੰਜਾਬ ਦੇ ਵਿੱਚ ਅੱਜ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਹੈਡ ਕੁਆਰਟਰਾਂ ਦੇ ਉੱਪਰ ਪੰਜ ਦਿਨਾਂ ਪੱਕੇ ਮੋਰਚੇ ਸ਼ੁਰੂ ਕੀਤੇ ਗਏ ਹਨ। ਪੰਜਾਬ ਦੇ 19 ਜਿਲ੍ਹਿਆਂ ਦੇ ਵਿੱਚ ਇਹ ਪ੍ਰਦਰਸ਼ਨ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਹੈ।
ਇਸ ਪ੍ਰਦਰਸ਼ਨ ਬਾਰੇ ਕਿਸਾਨ ਨੇਤਾਵਾਂ ਦਾ ਕਹਿਣਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੇ ਕਿ ਖੇਤੀ ਨੀਤੀ ਨੂੰ ਲਾਗੂ ਕੀਤੀ ਜਾਵੇ ਕਿਉਂਕਿ ਜਥੇਬੰਦੀ ਵੱਲੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦੇ ਨਾਲ ਮੀਟਿੰਗ ਕੀਤੀ ਗਈ ਸੀ ਉਸ ਸਮੇਂ ਵੀ ਇਹ ਮੰਗ ਰੱਖੀ ਗਈ ਸੀ ਤੇ ਸਰਕਾਰ ਨੇ ਲਾਗੂ ਕਰਨ ਦਾ ਭਰੋਸਾ ਦਵਾਇਆ ਸੀ ਪਰ ਉਹ ਨਹੀਂ ਹੋਈ ਉਸੇ ਨੂੰ ਲੈ ਕੇ ਹੁਣੇ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨਾਂ ਨੇ ਆਪਣੀਆਂ ਦੂਜੀਆਂ ਮੰਗਾਂ ਦੱਸਦਿਆਂ ਕਿਹਾ ਕਿ ਫਸਲਾਂ ਦਾ ਮੁੱਲ ਸਵਾਮੀਨਾਥਨ ਦੀ ਰਿਪੋਰਟ ਦੇ ਅਨੁਸਾਰ ਹੋਵੇ. 60 ਸਾਲ ਤੋਂ ਉੱਪਰ ਉਮਰ ਦੇ ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਲੱਗੇ ਅਤੇ ਕਿਸਾਨ ਮਜ਼ਦੂਰਾਂ ਦਾ ਪੂਰਨ ਕਰਜ਼ਾ ਮੁਆਫ਼ ਕੀਤਾ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿੱਚੋਂ ਕਿਸੇ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਭ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਇਨ੍ਹਾਂ ਪ੍ਰਦਰਸ਼ਨ ਵਾਲੇ ਪੰਜ ਦਿਨਾਂ ਵਿੱਚ ਸਰਕਰਾ ਨੇ ਕੋਈ ਗੱਲਬਾਤ ਨਾ ਕੀਤੀ ਤੇ ਇਸ ਦਾ ਕੋਈ ਨਤੀਜਾ ਕੱਢਿਆ ਤਾਂ ਪ੍ਰਦਰਸ਼ਨ ਦੇ ਆਖ਼ਰੀ ਧਰਨੇ ਵਿੱਚੋਂ ਵੱਡਾ ਐਲਾਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਵੀ ਉਲੀਕਿਆ ਜਾ ਸਕਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)