ਸੀਟ ਫਸ ਗਈ ਬਰਨਾਲਾ ਤੋਂ ? PRTC ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ, ਕਿਹਾ-ਸਰਕਾਰ ਪੂਰੇ ਨਹੀਂ ਕਰ ਰਹੀ ਆਪਣੇ ਵਾਅਦੇ
ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਐਲਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾਵੇਗਾ।
Punjab News: ਬਰਨਾਲਾ ਵਿੱਚ ਪੀਆਰਟੀਸੀ (PRTC) ਮੁਲਾਜ਼ਮਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ (AAP) ਖ਼ਿਲਾਫ਼ ਪ੍ਰਦਰਸ਼ਨ ਕੀਤਾ। ਬਰਨਾਲਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੋਸ ਰੈਲੀ ਕੱਢੀ ਗਈ। ਪ੍ਰਦਰਸ਼ਨਕਾਰੀਆਂ ਨੇ 'ਆਪ' ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਇਆ।
ਇਸ ਮੌਕੇ ਬੋਲਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਪੀਆਰਟੀਸੀ ਮੁਲਾਜ਼ਮਾਂ ਸੁਖਪਾਲ ਸਿੰਘ ਤੇ ਨਿਰਪਾਲ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪੀਆਰਟੀਸੀ ਦੀਆਂ ਬੱਸਾਂ ’ਤੇ ਕੰਮ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਜਾ ਰਿਹਾ।
ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਐਲਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਢਾਈ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਹੁਣ ਤੱਕ ਕਈ ਮੀਟਿੰਗਾਂ ਕੀਤੀਆਂ ਹਨ ਤੇ ਇਨ੍ਹਾਂ ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਪਰ ਸਰਕਾਰ ਇਨ੍ਹਾਂ ਨੂੰ ਲਾਗੂ ਨਹੀਂ ਕਰ ਰਹੀ।
ਬਰਨਾਲਾ ਹਲਕੇ ਦੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਕੱਚਾ ਮੁਲਾਜ਼ਮਾਂ ਵੱਲੋਂ ਅੱਜ ਹਲਕੇ ਵਿੱਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :