Sangrur News: ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਸੂਬਾ ਜਥੇਬੰਦਕ ਕਮੇਟੀ ਦੇ ਸੱਦੇ ਤਹਿਤ ਸਥਾਨਕ ਆਈਟੀਆਈ (ਲੜਕੀਆਂ) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨਾਲ ਮੌਜੂਦਾ ਸਿੱਖਿਆ ਪ੍ਰਬੰਧ ਬਾਰੇ ਤੇ ਸਰਕਾਰਾਂ ਦੀ ਗਲਤ ਨੀਤੀਆਂ ਕਾਰਨ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਨਿੱਜੀਕਰਨ ਬਾਰੇ ਮੀਟਿੰਗ ਕੀਤੀ ਗਈ।



ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਥੇਬੰਦਕ ਕਮੇਟੀ ਮੈਂਬਰ ਕੋਮਲ ਖਨੌਰੀ ਤੇ ਆਈਟੀਆਈ ਸੰਗਰੂਰ ਤੋਂ ਵਿਦਿਆਰਥਣ ਆਗੂ ਕਮਲਦੀਪ ਨੇ ਕਿਹਾ ਕਿ ਸਰਕਾਰੀ ਸਿੱਖਿਆ ਦਾ ਭੱਠਾ ਬਿਠਾਇਆ ਜਾ ਰਿਹਾ ਹੈ। ਵਿਦਿਅਕ ਸੰਸਥਾਵਾਂ ਗ੍ਰਾਂਟ ਬਾਝੋਂ ਸਹਿਕ ਰਹੀਆਂ ਹਨ। ਗ੍ਰਾਂਟਾਂ ਘਟਾਉਣ , ਜਾਮ ਕਰਨ 'ਤੇ ਅਖੀਰ ਬੰਦ ਕਰਨ ਦਾ ਅਮਲ ਜਾਰੀ ਹੈ। ਸਹੂਲਤਾਂ ਦੀ ਦੁਰਗਤ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : ਰਿਸ਼ਵਤ ਕੇਸ 'ਆਪ' ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਲਾਂ, ਸ਼ਿਕਾਇਤਕਰਤਾ ਪ੍ਰਿਤਪਾਲ ਵੱਲੋਂ ਵੱਡੇ ਖੁਲਾਸੇ

ਅਧਿਆਪਨ ਅਤੇ ਗੈਰ-ਅਧਿਆਪਨ ਅਮਲੇ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ। ਸਰਕਾਰ ਦੀਆਂ ਸਿੱਖਿਆ ਦਾ ਉਜਾੜਾ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੈ। ਸਰਕਾਰੀ ਕਾਲਜਾਂ ਵਿੱਚ ਪ੍ਰਾਈਵੇਟ ਕੋਰਸ ਚਲਾਏ ਜਾ ਰਹੇ ਹਨ। ਨਿੱਜੀਕਰਨ ਕਰਨ ਦੀਆਂ ਨੀਤੀਆਂ ਤਹਿਤ ਵੱਖ ਵੱਖ ਮਹਿਕਮਿਆਂ ਵਿੱਚ ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ।


 


 

ਵਿਦਿਆਰਥੀ ਜਥੇਬੰਦੀ ਨੇ ਬਜਟ ਸ਼ੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੋਂ ਵਿਦਿਅਕ ਖੇਤਰ ਨਾਲ ਸੰਬੰਧਿਤ ਮੰਗ ਕੀਤੀ ਗਈ ਕਿ ਸਰਕਾਰੀ ਬੇਰੁਖੀ ਦਾ ਸ਼ਿਕਾਰ ਵਿੱਤੀ ਸੰਕਟ ਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਸਭਨਾਂ ਸਰਕਾਰੀ ਵਿੱਦਿਅਕ ਸੰਸਥਾਵਾਂ ਦੀਆਂ ਸਾਰੀਆਂ ਵਿੱਤੀ ਜੁੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ, ਸਭਨਾਂ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਨ ਅਤੇ ਹੋਰ ਅਮਲੇ ਦੀਆਂ ਖਾਲੀ ਅਤੇ ਹੋਰ ਲੋੜੀਂਦੀਆਂ ਅਸਾਮੀਆਂ ਰੈਗੂਲਰ ਆਧਾਰ 'ਤੇ ਫੌਰੀ ਭਰੀਆਂ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਦੇ ਬਜਟ 'ਚ ਵਾਧਾ ਕੀਤਾ ਜਾਵੇ। ਇਸ ਮੌਕੇ ਰਮਨਦੀਪ ਕੌਰ,ਪ੍ਰੀਤੀ, ਖੁਸ਼ੀ, ਅੰਮ੍ਰਿਤ, ਜਸਪ੍ਰੀਤ, ਹਰਪ੍ਰੀਤ ਸਿੰਘ, ਸਹਿਜਦੀਪ ਸਿੰਘ ਆਦਿ ਹਾਜ਼ਰ ਸਨ।


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।