(Source: ECI/ABP News)
Sangrur News: ਪੰਪ ਤੋਂ ਤੇਲ ਪਵਾ ਕੇ ਲੁੱਟਿਆ ਕਰਿੰਦਾ, ਕੁਹਾੜੀ ਨਾਲ ਕੀਤਾ ਹਮਲਾ, ਵਾਰਦਾਤ ਸੀਸੀਟੀਵੀ 'ਚ ਕੈਦ
Crime News: ਇਹ ਘਟਨਾ ਦੁਪਿਹਰ ਵੇਲੇ ਦੀ ਹੈ ਜਦੋਂ ਦੋ ਨੌਜਵਾਨ ਮੂੰਹ ਨੂੰ ਢੱਕ ਕੇ ਪੈਟਰੋਲ ਪੰਪ ਉੱਤੇ ਆਏ। ਇਸ ਮੌਕੇ ਉਨ੍ਹਾਂ ਨੇ 70 ਦਾ ਪੈਟਰੋਲ ਪਵਾਇਆ। ਜਦੋਂ ਉਨ੍ਹਾਂ ਤੋਂ ਪੈਸੇ ਮੰਗੇ ਗਏ ਤਾਂ ਉਨ੍ਹਾਂ ਨੇ ਕੁਹਾੜੀ ਨਾਲ ਹਮਲਾ ਕਰ ਦਿੱਤਾ ਤੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ।
![Sangrur News: ਪੰਪ ਤੋਂ ਤੇਲ ਪਵਾ ਕੇ ਲੁੱਟਿਆ ਕਰਿੰਦਾ, ਕੁਹਾੜੀ ਨਾਲ ਕੀਤਾ ਹਮਲਾ, ਵਾਰਦਾਤ ਸੀਸੀਟੀਵੀ 'ਚ ਕੈਦ pump robbed in lehragaga worker attacked with axe incident captured in CCTV Sangrur News: ਪੰਪ ਤੋਂ ਤੇਲ ਪਵਾ ਕੇ ਲੁੱਟਿਆ ਕਰਿੰਦਾ, ਕੁਹਾੜੀ ਨਾਲ ਕੀਤਾ ਹਮਲਾ, ਵਾਰਦਾਤ ਸੀਸੀਟੀਵੀ 'ਚ ਕੈਦ](https://feeds.abplive.com/onecms/images/uploaded-images/2023/07/24/91037fa84f7dffdbe3e8980555a429951690204267159674_original.jpg?impolicy=abp_cdn&imwidth=1200&height=675)
Sangrur News: ਪੰਜਾਬ 'ਚ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਸੰਗਰੂਰ ਦੇ ਲਹਿਰਾਗਾਗਾ ਦੇ ਖਾਈ ਰੋਡ 'ਤੇ ਸਥਿਤ ਇੱਕ ਪੈਟਰੋਲ ਪੰਪ ਦਾ ਹੈ ਜਿੱਥੇ ਦੁਪਹਿਰ 1 ਵਜੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਤੋਂ 70 ਦਾ ਤੇਲ ਪਵਾਇਆ ਤੇ ਪੈਸੇ ਮੰਗਣ ਉੱਤੇ ਪੰਪ ਦੇ ਕਰਿੰਦੇ ਉੱਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਕੋਲੋਂ ਵੀ ਪੈਸੇ ਖੋਹ ਕੇ ਫ਼ਰਾਰ ਹੋ ਗਏ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।
ਤੇਲ ਪਵਾ ਕੇ ਕੁਹਾੜੀ ਨਾਲ ਕੀਤਾ ਕਾਤਲਾਨਾ ਹਮਲਾ
ਇਸ ਮੌਕੇ ਪੀੜਤ ਮਾਲਕ ਤੇ ਕਰਿੰਦੇ ਨੇ ਦੱਸਿਆ ਕਿ ਇਹ ਘਟਨਾ ਦੁਪਿਹਰ ਵੇਲੇ ਦੀ ਹੈ ਜਦੋਂ ਦੋ ਨੌਜਵਾਨ ਮੂੰਹ ਨੂੰ ਢੱਕ ਕੇ ਪੈਟਰੋਲ ਪੰਪ ਉੱਤੇ ਆਏ। ਇਸ ਮੌਕੇ ਉਨ੍ਹਾਂ ਨੇ 70 ਦਾ ਪੈਟਰੋਲ ਪਵਾਇਆ। ਜਦੋਂ ਉਨ੍ਹਾਂ ਤੋਂ ਪੈਸੇ ਮੰਗੇ ਗਏ ਤਾਂ ਉਨ੍ਹਾਂ ਨੇ ਕੁਹਾੜੀ ਨਾਲ ਹਮਲਾ ਕਰ ਦਿੱਤਾ ਤੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਕਰਿੰਦੇ ਨੇ ਦੱਸਿਆ ਕਿ ਬੈਗ ਵਿੱਚ ਉਸ ਵੇਲੇ 12 ਹਜ਼ਾਰ ਰੁਪਏ ਦੇ ਕਰੀਬ ਦੀ ਨਗਦੀ ਸੀ। ਇਸ ਹਮਲੇ ਵਿੱਚ ਪੈਟਰੋਲ ਪੰਪ ਉੱਤੇ ਕੰਮ ਕਰਨ ਵਾਲਾ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ।
ਪੁਲਿਸ ਖੰਘਾਲ ਰਹੀ ਹੈ ਸੀਸੀਟੀਵੀ
ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਹਲਾਤ ਦਾ ਜਾਇਜ਼ਾ ਲਿਆ ਗਿਆ ਤੇ ਬਿਆਨਾਂ ਦੇ ਆਧਾਰ ਉੱਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਾਜ਼ਮਾਂ ਵੱਲੋਂ ਇਸ ਮੌਕੇ ਹੋਰ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ ਕਿ ਆਖਰ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਿਸ ਰਾਹ ਵੱਲ ਗਏ ਤੇ ਹੋਰ ਕਿਸ ਨੂੰ ਮਿਲੇ ਤਾਂ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)