Sangrur News: ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਇੱਕ ਵਾਰ ਫਿਰ ਤੋਂ ਸਖਤੀ ਦਿਖਾਈ ਹੈ। ਜਿਸਦੇ ਚੱਲਦੇ ਸੈਂਟਰ ਪ੍ਰਦੂਸ਼ਣ ਬੋਰਡ ਨੇ ਡੀਸੀ ਅਤੇ ਐਸਐਸਪੀ ਸੰਗਰੂਰ ਨੂੰ ਨੋਟਿਸ ਭੇਜਿਆ ਹੈ। ਦਰਅਸਲ, ਕਿਸਾਨਾਂ ਵੱਲੋਂ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਨਾਲ ਏਅਰ ਕੁਆਲਿਟੀ ਬੇਹੱਦ ਖਰਾਬ ਹੋਈ ਹੈ। ਜਿਸ ਤੋਂ ਬਾਅਦ ਸੈਂਟਰ ਪ੍ਰਦੂਸ਼ਣ ਬੋਰਡ ਵੱਲੋਂ ਕਾਰਨ ਦੱਸੋ ਨੋਟਿਸ ਵਿੱਚ ਐਸਐਸਪੀ ਅਤੇ ਡੀਸੀ ਸੰਗਰੂਰ ਅਤੇ ਫਿਰੋਜ਼ਪੁਰ ਦੇ ਡੀਸੀ ਅਤੇ ਐਸਐਸਪੀ ਨੂੰ ਪੁੱਛਿਆ ਗਿਆ ਹੈ ਕਿ ਤੁਹਾਡੇ ਜ਼ਿਲ੍ਹਿਆਂ ਵਿੱਚ ਅੱਗ ਲਾਉਣ ਦਾ ਸਿਲਸਿਲਾ ਕਿਉਂ ਨਹੀਂ ਰੁਕ ਰਿਹਾ।


ਕਿਉਂ ਵੱਧ ਰਹੇ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲੇ


ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨੂੰ ਨੋਟਿਸ ਜਾਰੀ ਕੀਤੇ ਹਨ ਤੇ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਇਸ ਮੁੱਦੇ ਤੇ 14 ਨਵੰਬਰ ਸ਼ਾਮ 5 ਵਜੇ ਤੱਕ ਸਪਸ਼ਟੀਕਰਨ ਭੇਜਣਾ ਜ਼ਰੂਰੀ ਹੈ।