Shaheed Udham Singh: ਸ਼ਹੀਦ ਲੋਕਾਂ 'ਚ ਬਹੁਤ ਵੱਡਾ ਰੁਤਬਾ ਰੱਖਦੇ ਨੇ ਉਨ੍ਹਾਂ ਨੂੰ ਕੇਂਦਰ ਦੇ NOC ਦੀ ਲੋੜ ਨਹੀਂ-ਮਾਨ
Shaheed Udham Singh: ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਲੋਕਾਂ ਵਿੱਚ ਪਹਿਲਾਂ ਹੀ ਸ਼ਹੀਦ ਬਹੁਤ ਵੱਡਾ ਰੁਤਬਾ ਰੱਖਦੇ ਹਨ।
Sangrur News: ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪੁੱਜੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ਼ ਦੀ ਮਿੱਟੀ ਦੀ ਸਹੁੰ ਖਾ ਕੇ ਆਪਣਾ ਬਦਲਾ ਲੰਡਨ 'ਚ ਜਾ ਕੇ ਲਿਆ ਸੀ।
ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ 'ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ।
ਪ੍ਰਣਾਮ ਸ਼ਹੀਦਾਂ ਨੂੰ...
— Bhagwant Mann (@BhagwantMann) July 31, 2023
ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ... ਸੁਨਾਮ ਤੋਂ Live https://t.co/CAJbqyGoAL
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਲੋਕਾਂ ਵਿੱਚ ਪਹਿਲਾਂ ਹੀ ਸ਼ਹੀਦ ਬਹੁਤ ਵੱਡਾ ਰੁਤਬਾ ਰੱਖਦੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ NOC ਦੇਣ ਵਾਲੀ ਕੌਣ ਹੁੰਦੀ ਹੈ ਕਿ ਕੌਣ ਸ਼ਹੀਦ ਹੈ ਤੇ ਕੌਣ ਨਹੀਂ।
ਸੀ.ਐੱਮ.ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੇ ਕੁਝ ਚਿੰਨ੍ਹ ਹਨ। ਇਨ੍ਹਾਂ ਵਿੱਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿੱਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ 2 ਦਿਨ ਪਹਿਲਾਂ ਸੋਮਵਾਰ ਭਾਵ ਅੱਜ 31 ਜੁਲਾਈ ਨੂੰ ਸੰਗਰੂਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।