Sangrur News : ਪੰਜਾਬ ਸਰਕਾਰ ਨੇ ਸੰਗਰੂਰ ਸ਼ਹਿਰ ਦੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ (School of Eminence) ਬਣਾਉਣ ਲਈ 3.33 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ ਹੈ। 

Continues below advertisement

 
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚੋਂ ਰੋਲ ਮਾਡਲ ਬਣਾਉਣ ਦੀ ਵਚਨਬੱਧਤਾ ਤਹਿਤ ਆਉਣ ਵਾਲੇ ਸਮੇਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ (School of Eminence) ਦਾ ਦਰਜਾ ਮਿਲਣ ਨਾਲ ਇਸ ਸਕੂਲ ਵਿੱਚ ਹੋਰ ਮਿਆਰੀ ਸਿੱਖਿਆ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਇਥੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਹੋਰ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਹੋਂਦ ‘ਚ ਆਉਣ ਨਾਲ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿਚ ਅਹਿਮ ਭੂਮਿਕਾ ਸਾਡੇ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਇਸ ਨਵੀਂ ਕ੍ਰਾਂਤੀ ਵਿਚ ਉਤਸ਼ਾਹ ਨਾਲ ਸ਼ਾਮਲ ਹੋਣਾ ਚਾਹੀਦਾ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Continues below advertisement

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ