Soldier of Punjab martyred in assam: ਅਸਾਮ ਵਿੱਚ ਪੰਜਾਬ ਦੇ ਰਹਿਣ ਵਾਲਾ 25 ਸਾਲਾ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹਲਕਾ ਸਮਾਣਾ ਦੇ ਪਿੰਡ ਰੰਧਾਵਾ ਦਾ ਭਾਰਤੀ ਫ਼ੌਜ ’ਚ ਤਾਇਨਾਤ ਫ਼ੌਜੀ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਸਾਮ ‘ਚ ਵਾਪਰੇ ਇੱਕ ਹਾਦਸੇ ਦੌਰਾਨ ਜਵਾਨ ਸਹਿਜਪਾਲ ਸਿੰਘ ਸ਼ਹੀਦ ਹੋ ਗਿਆ ਹੈ।
ਜਵਾਨ ਦਾ ਛੋਟਾ ਭਰਾ ਵੀ ਫੌਜ ‘ਚ ਤਾਇਨਾਤ
ਦੱਸ ਦਈਏ ਕਿ ਸ਼ਹੀਦ ਫ਼ੌਜੀ ਸਿਰਫ 25 ਸਾਲ ਦਾ ਸੀ ਤੇ 2015 ’ਚ ਹੀ ਉਹ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਸ ਦਾ 21 ਸਾਲ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫ਼ੌਜ ’ਚ ਹੈ ਤੇ ਲੇਹ-ਲੱਦਾਖ ’ਚ ਡਿਊਟੀ ’ਤੇ ਤਾਇਨਾਤ ਹੈ। ਸ਼ਹੀਦ ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਜਾਣਕਾਰੀ ਮਿਲਦਿਆਂ ਹੀ ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਹੈ।
ਸ਼ਹੀਦ ਜਵਾਨ ਦਾ ਪਰਿਵਾਰ ਦੇ ਰੋ-ਰੋ ਕੇ ਹੋਇਆ ਬੂਰਾ ਹਾਲ
ਦੱਸਿਆ ਜਾ ਰਿਹਾ ਹੈ ਕਿ ਫ਼ੌਜੀ ਸਹਿਜਪਾਲ ਦੀ ਮ੍ਰਿਤਕ ਦੇਹ ਐਤਵਾਰ ਨੂੰ ਪਿੰਡ ਰੰਧਾਵਾ ਵਿੱਚ ਪਹੁੰਚੇਗੀ, ਜਿਸ ਤੋਂ ਬਾਅਦ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ (ਸਹਿਜਪਾਲ ਸਿੰਘ) ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼ਹੀਦ ਸਹਿਜਪਾਲ ਸਿੰਘ ਫ਼ੌਜੀ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਇਸ ਦੇ ਨਾਲ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।