Sangrur news: ਸੰਗਰੂਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਲੰਬੜਦਾਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਲੰਬੜਦਾਰ ਯੂਨੀਅਨ ਵੱਲੋਂ ਵਾਰ-ਵਾਰ ਸਰਕਾਰ ਨੂੰ ਮਿਲਣ ਉਪਰੰਤ ਕੋਈ ਹੱਲ ਨਹੀਂ ਨਿਕਲਿਆ, ਜਿਸ ਕਰਕੇ ਸੰਗਰੂਰ ਦੇ ਗੁਰਦੁਆਰਾ ਨਾਨਕੀਆਣਾ ਸਾਹਿਬ ਦੇ ਬਾਹਰ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।


ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਭਰ ‘ਚੋਂ ਆਏ ਲੰਬੜਦਾਰ ਮੌਜੂਦ ਸਨ। ਉੱਥੇ ਹੀ ਲੰਬੜਦਾਰ ਯੂਨੀਅਨ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪਹਿਲਾਂ ਇਹ ਰੈਲੀ ਗੁਰਦੁਆਰਾ ਨਾਨਕੀਆਣਾ ਸਾਹਿਬ ਦੇ ਅੰਦਰ ਰੱਖੀ ਗਈ ਸੀ, ਜਿਸ ਦਾ ਇੰਤਜ਼ਾਮ ਵੀ ਪੂਰਾ ਕੀਤਾ ਗਿਆ ਸੀ।


ਪਰ ਸਰਕਾਰ ਦੀ ਸ਼ਹਿ ਉੱਤੇ ਪ੍ਰਸ਼ਾਸਨ ਵੱਲੋਂ ਦਬਾਅ ਬਣਾਇਆ ਗਿਆ ਅਤੇ ਸਾਡੀ ਰੈਲੀ ਗੁਰਦੁਆਰਾ ਸਾਹਿਬ ਵਿਖੇ ਨਹੀਂ ਹੋਣ ਦਿੱਤੀ। ਇਸ ਤੋਂ ਬਾਅਦ ਮਜਬੂਰਨ ਸਾਨੂੰ ਸੜਕ 'ਤੇ ਹੀ ਰੋਸ ਪ੍ਰਦਰਸ਼ਨ ਕਰਨਾ ਪਿਆ।


ਇਹ ਵੀ ਪੜ੍ਹੋ: Ludhiana News: ਪੁਲਿਸ ਦਾ ਐਕਸ਼ਨ! ਮਿੰਟਾਂ 'ਚ ਖੁੱਲ੍ਹਵਾਇਆ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ, ਟਰੱਕ ਅਪਰੇਟਰਾਂ ਨੂੰ ਧਰਨੇ ਤੋਂ ਉਠਾਇਆ


ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਜਲੰਧਰ ਜ਼ਿਮਨੀ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਅਦਾ ਕੀਤਾ ਗਿਆ ਸੀ, ਕਿ ਜੇਕਰ ਸਾਡਾ ਉਮੀਦਵਾਰ ਜਿੱਤੇਗਾ ਤਾਂ ਉਸ ਦੇ ਦੂਜੇ ਦਿਨ ਹੀ ਤੁਹਾਡੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਮਾਨ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫ਼ਰਕ ਹੈ।


ਉਨ੍ਹਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਾਡੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਅਸੀਂ ਲੋਕ ਸਭਾ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਾਂਗੇ ਅਤੇ ਵਿਧਾਇਕਾਂ ਦੇ ਘਰ ਦੇ ਅੱਗੇ ਪ੍ਰਦਰਸ਼ਨ ਕਰਾਂਗੇ।  


ਇਹ ਵੀ ਪੜ੍ਹੋ: Punjab Budget Session: ਪੰਜਾਬ 'ਚ ਗੈਂਗਸਟਰਾਂ ਦਾ ਬੋਲਬਾਲਾ! ਡਰਦੇ ਮਾਰੇ ਦੁਕਾਨਾਂ ਵੀ ਪਹਿਲਾਂ ਹੀ ਬੰਦ ਹੋਣ ਲੱਗੀਆਂ...ਰਾਜਾ ਵੜਿੰਗ ਦਾ ਤਿੱਖਾ ਹਮਲਾ