Punjab News: ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਗੈਸਟ ਫੈਕਲਟੀ ਜਥੇਬੰਦੀ ਵਲੋਂ ਧਰਨਾ ਦਿੱਤਾ ਗਿਆ ਅਤੇ ਨਾਲ ਹੀ ਸਰਕਾਰ ਦੇ ਖਿਲਾਫ ਜ਼ੋਰਕਾਰ ਨਾਅਰੇਬਾਜ਼ੀ ਵੀ ਕੀਤੀ ਗਈ। ਗੈਸਟ ਫੈਕਲਟੀ ਜਥੇਬੰਦੀ ਵਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਵਧਿਆ ਜਾ ਰਿਹਾ ਸੀ ਜਿਹਨਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਪੁਲਿਸ ਰੋਕਣ ਲੱਗੀ ਹੋਈ। ਧਰਨਾਕਾਰੀ ਪਹਿਲਾ ਬੈਰੀਕੇਟ ਟੱਪ ਕੇ ਅੱਗੇ ਵਧੇ ਅਤੇ ਅਗਲੇ ਬੈਰੀਕੇਟ ਤੇ ਪੁਲਿਸ ਨਾਲ ਖਿੱਚਧੂਹ ਹੋਈ।
ਕੱਚੇ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ
ਧਰਨਾਕਾਰੀਆਂ ਨੇ ਦੱਸਿਆ ਕਿ ਅਸੀਂ ਯੂਨੀਵਰਸਿਟੀ ਵਿਚ ਬਹੁਤ ਘੱਟ ਤਨਖਾਹਾਂ ਤੇ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰਦੇ ਹਾਂ। ਸਾਨੂੰ ਪੱਕਾ ਕਰਨ ਦੀ ਵਜਾਏ ਹਟਾਇਆ ਜਾ ਰਿਹਾ ਹੈ ਅਤੇ ਨਵੇਂ ਸਿਰੇ ਤੋਂ ਮੁਲਾਜ਼ਮਾਂ ਦੀ ਭਰਤੀ ਦੀ ਵਿਊਂਤ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਅਸੀਂ ਟੈਸਟਾਂ ਅਤੇ ਇੰਟਰਵਿਊ ਦੇ ਕੇ ਭਰਤੀ ਹੋਏ ਹਾਂ। ਤੀਜੇ ਦਿਨ ਘਰ ਘਰ ਨੌਕਰੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਸਰਕਾਰ ਦੱਸੇ ਕਿਸਨੂੰ ਨੌਕਰੀ ਦਿੱਤੀ ਹੈ।
ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ
ਪੰਜਾਬ ਦੇ ਲੋਕ ਜੁਝਾਰੂ ਰਹੇ ਹਨ, ਜਾਣ ਬੁੱਝ ਕੇ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਮੁਲਾਜ਼ਮਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਲਈ ਲੜਨਾਂ ਜਾਣਦੇ ਹਨ। 7,8 ਸਾਲਾਂ ਤੋਂ ਕਾਲਜਾਂ ਅਤੇ ਪੰਜਾਬੀ ਯੂਨੀਵਰਸਿਟੀ ਵਿਚ ਕੰਮ ਕਰਦੇ ਹਾਂ, ਸਾਨੂੰ ਮੈਰਿਟ ਦੇ ਆਧਾਰ ਤੇ ਰੱਖਿਆ ਗਿਆ ਸੀ। ਪਹਿਲਾਂ ਯੂਨੀਵਰਸਿਟੀ ਵਿਚ ਵੀ ਧਰਨਾ ਲਗਾਇਆ ਗਿਆ। ਦੁਬਾਰਾ ਇੰਟਰਵਿਊ ਦੇ ਵਿਰੁੱਧ ਸਾਡੇ 48 ਸਾਥੀਆਂ ਨੇ ਅਦਾਲਤ ਤੋਂ ਸਟੇਅ ਵੀ ਲਿਆਂਦੀ ਹੈ। ਅਦਾਲਤ ਨੇ ਉਹਨਾਂ 48 ਮੁਲਾਜ਼ਮਾਂਦੀ ਇੰਟਰਵਿਊ ਤੇ ਰੋਕ ਲਗਾ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।