(Source: ECI | ABP NEWS)
ਦਿਨ ਚੜ੍ਹਦਿਆਂ ਹੀ ਪੰਜਾਬ ਪੁਲਿਸ ਨੇ ਕੀਤਾ Encounter, ਜਵਾਬੀ ਕਾਰਵਾਈ 'ਚ ਬਦਮਾਸ਼ ਦੇ ਲੱਤ 'ਚ ਵੱਜੀ ਗੋਲ਼ੀ, ਜਾਣੋ ਕੌਣ ਸੀ ਇਹ ਗ਼ੁੰਡਾ ?
ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਮੁਲਜ਼ਮ ਨੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਸਰਕਾਰੀ ਗੱਡੀ ਨੂੰ ਲੱਗੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਦੋਸ਼ੀ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ।
Punjab News: ਬਰਨਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ-ਮੋਗਾ ਹਾਈਵੇਅ 'ਤੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਸੁੱਖਾ ਦੁੱਨੇਕੇ ਗੈਂਗ ਦੇ ਮੈਂਬਰ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਨੂੰ ਦੇਖਕੇ ਦੋਸ਼ੀ ਨੇ ਚਲਾਈਆਂ ਗੋਲੀਆਂ
ਟੱਲੇਵਾਲ ਥਾਣੇ ਦੇ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਨੇ ਸੋਮਵਾਰ ਨੂੰ ਪਿੰਡ ਵਿਧਾਤਾ ਲਿੰਕ ਸੜਕ 'ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਇੱਕ ਗੈਰ-ਰਜਿਸਟਰਡ ਪਲਟੀਨਾ ਬਾਈਕ 'ਤੇ ਆ ਰਹੇ ਇੱਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਮੁਲਜ਼ਮ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਜਵਾਬੀ ਕਾਰਵਾਈ ਵਿੱਚ ਬਦਮਾਸ਼ ਜ਼ਖ਼ਮੀ
ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਮੁਲਜ਼ਮ ਨੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਸਰਕਾਰੀ ਗੱਡੀ ਨੂੰ ਲੱਗੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਦੋਸ਼ੀ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਲੁੱਟ ਕੇ ਕਤਲ ਦੇ ਮਾਮਲੇ ਦਰਜ
ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਹਿਲ ਖੁਰਦ ਦਾ ਰਹਿਣ ਵਾਲਾ ਹੈ। ਉਸ ਵਿਰੁੱਧ ਕਤਲ ਅਤੇ ਲੁੱਟ ਦੇ ਮਾਮਲੇ ਦਰਜ ਹਨ। ਉਹ ਮੋਗਾ ਦੇ ਇੱਕ ਮਾਮਲੇ ਵਿੱਚ ਫਰਾਰ ਸੀ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ ਅਤੇ ਉਸਨੂੰ ਫੜ ਲਿਆ ਗਿਆ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















