Sangrur News: ਪੰਜਾਬ ਦੇ ਵਿੱਚ ਠੰਢ ਤੇ ਧੁੰਦ ਨੇ ਦਸਤਕ ਦੇ ਦਿੱਤੀ ਹੈ। ਸਵੇਰੇ ਤੇ ਰਾਤ ਨੂੰ ਧੁੰਦ ਕਾਰਨ ਸੜਕਾਂ ਉੱਪਰ ਚੱਲਣਾ ਬਹੁਤ ਮੁਸ਼ਕਲ ਹੋ ਗਿਆ ਹੈ। ਇਸ ਦੇ ਚੱਲਦੇ ਹਾਦਸੇ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਸੰਗਰੂਰ ਦੇ ਸੁਨਾਮ ਵਿੱਚ ਅੱਜ ਸਵੇਰੇ ਸੁਨਾਮ-ਮਾਨਸਾ ਰੋਡ ਉੱਪਰ ਧੁੰਦ ਕਾਰਨ ਸੜਕ ਹਾਦਸਾ ਵਾਪਰਿਆ।


ਸਵੇਰੇ-ਸਵੇਰੇ ਪੈ ਰਹੀ ਸੰਘਣੀ ਧੁੰਦ ਕਾਰਨ ਮਾਨਸਾ ਸਾਈਡ ਤੋਂ ਆ ਰਹੀ ਇੱਕ ਟਰੈਕਟਰ-ਟਰਾਲੀ ਇੱਕ ਟਰਾਲੇ ਤੋਂ ਬਚਾਅ ਦੌਰਾਨ ਹਾਦਸਾਗ੍ਰਸਤ ਹੋ ਗਈ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੇ ਕਈ ਵਾਹਨ ਆਪਸ ਵਿੱਚ ਟਕਰਾ ਗਏ।


ਇਸ ਹਾਦਸੇ ਵਿੱਚ ਜਿੱਥੇ ਆਪਸ ਵਿੱਚ ਟਕਰਾਏ ਵਾਹਨਾਂ ਦਾ ਤਾਂ ਨੁਕਸਾਨ ਹੋਇਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਹਾਦਸੇ ਵਿੱਚ ਆਪਸ ਵਿੱਚ ਟਕਰਾਏ ਵਾਹਨਾਂ ਵਿੱਚ ਟਰੱਕ, ਟਰੈਕਟਰ ਤੇ ਕਾਰਾਂ ਸ਼ਾਮਲ ਹਨ।


ਇਸੇ ਤਰ੍ਹਾਂ ਪਟਿਆਲਾ ਵਿੱਚ ਵੀ ਸ਼ੁੱਕਰਵਾਰ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਇਸ ਧੁੰਦ ਦੌਰਾਨ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਇੱਕ ਟਰੱਕ ਸਮੇਤ ਤਿੰਨ ਵਾਹਨਾਂ ਦੀ ਟੱਕਰ ਹੋ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਭਰ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਸੀ ਤੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਸੀ।


ਇਸ ਦੇ ਨਾਲ ਹੀ ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਨੂੰ ਜਾਂਦੀ ਮੁੱਖ ਸੜਕ 'ਤੇ ਪਿੰਡ ਬੱਬੇਹਾਲੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਕਾਰ 'ਚ ਜਾ ਰਹੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਦੇ ਵਿੱਚ ਵੀ ਸੋਗ ਛਾਇਆ ਹੋਇਆ ਹੈ। ਜਦਕਿ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। 


ਇਹ ਵੀ ਪੜ੍ਹੋ: Turmeric Milk: ਸਰਦੀਆਂ 'ਚ ਗਲੋਇੰਗ ਸਕਿਨ ਲਈ ਰੋਜ਼ਾਨਾ ਇਸ ਚੀਜ਼ ਨੂੰ ਦੁੱਧ 'ਚ ਮਿਲਾ ਕੇ ਪੀਓ, ਮਿਲੇਗੀ ਚਮਕ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: UAE ਨੇ ਪਹਿਲੀ ਵਾਰ ਦਿੱਤਾ ਸ਼ਰਾਬ ਬਣਾਉਣ ਦਾ ਲਾਇਸੈਂਸ, ਕਿਉਂ ਲਿਆ ਗਿਆ ਇਹ ਅਹਿਮ ਫੈਸਲਾ ?