ਪੜਚੋਲ ਕਰੋ

Sangrur News: ਥਾਣੇਦਾਰ ਚਤਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਦਬੋਚਿਆ

Punjab news: ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Sangrur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ  10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। 

ਇਹ ਵੀ ਪੜ੍ਹੋ: Farmers Protest: ਕਿਸਾਨਾਂ ਦੀ ਦਿੱਲੀ 'ਚ ਐਂਟਰੀ ਰੋਕਣ ਲਈ ਵਧੀ ਸਖ਼ਤੀ, ਸਰਹੌਲ ਬਾਰਡਰ 'ਤੇ ਲੱਗਿਆ ਲੰਬਾ ਜਾਮ, ਵੇਖੋ ਤਸਵੀਰਾਂ

ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ 'ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏਐਸਆਈ ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏਐਸਆਈ ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ: Farmers Protest: ਖਨੌਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਕਿਸਾਨ ਦੀ ਮੌਤ, ਪੁਲਿਸ ਨੇ ਕਿਸਾਨਾਂ 'ਤੇ ਕੀਤੀ ਸਖਤੀ

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget