(Source: ECI/ABP News)
Road Accident: ਬਰਨਾਲਾ 'ਚ ਰਾਧਾ ਸੁਆਮੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ, 1 ਦੀ ਮੌਤ, 18 ਜ਼ਖ਼ਮੀ
Sangrur News: ਬਰਨਾਲਾ ਦੇ ਪਿੰਡ ਹੰਡਿਆਇਆ ਨੇੜੇ ਮਾਨਸਾ ਤੋਂ ਸਤਿਸੰਗ ਲਈ ਜਾ ਰਹੀ ਰਾਧਾ ਸੁਆਮੀ ਦੇ ਸ਼ਰਧਾਲੂਆਂ ਦੀ ਬੱਸ ਦੀ ਅੱਗੇ ਜਾ ਰਹੀ ਟਰਾਲੀ ਟਰੈਕਟਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ
![Road Accident: ਬਰਨਾਲਾ 'ਚ ਰਾਧਾ ਸੁਆਮੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ, 1 ਦੀ ਮੌਤ, 18 ਜ਼ਖ਼ਮੀ Radha Swami devotees Bus accident in Barnala 1 dead 18 injured Road Accident: ਬਰਨਾਲਾ 'ਚ ਰਾਧਾ ਸੁਆਮੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ, 1 ਦੀ ਮੌਤ, 18 ਜ਼ਖ਼ਮੀ](https://feeds.abplive.com/onecms/images/uploaded-images/2023/11/26/2adc2fac7ab6dd022789e04c58e7ddb11700982364441674_original.jpg?impolicy=abp_cdn&imwidth=1200&height=675)
Road Accident: ਬਰਨਾਲਾ ਦੇ ਪਿੰਡ ਹੰਡਿਆਇਆ ਚੌਕ ਨੇੜੇ ਰਾਧਾ ਸੁਆਮੀ ਦੀ ਸਤਸੰਗੀਆਂ ਵਾਲੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਇਹ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਇਸ ਵਿੱਚ ਬੱਸ ਦੇ ਡਰਾਈਵਰ ਦੀ ਮੌਤ ਹੋ ਗਈ ਅਤੇ ਬੱਸ ਵਿੱਚ ਸਵਾਰ 18 ਦੇ ਕਰੀਬ ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਇਹ ਬੱਸ ਮਾਨਸਾ ਤੋਂ ਬਿਆਸ ਡੇਰੇ ਜਾ ਰਹੀ ਸੀ, ਜੋ ਕਿ ਬਰਨਾਲਾ ਦੇ ਪਿੰਡ ਹੰਡਿਆਇਆ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਡਰਾਇਵਰ ਦੀ ਮੌਤ ਹੋ ਗਈ ਅਤੇ ਬਾਕੀ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਬਰਨਾਲਾ ਦੇ ਪਿੰਡ ਹੰਡਿਆਇਆ ਨੇੜੇ ਮਾਨਸਾ ਤੋਂ ਸਤਿਸੰਗ ਲਈ ਜਾ ਰਹੀ ਰਾਧਾ ਸੁਆਮੀ ਦੇ ਸ਼ਰਧਾਲੂਆਂ ਦੀ ਬੱਸ ਦੀ ਅੱਗੇ ਜਾ ਰਹੀ ਟਰਾਲੀ ਟਰੈਕਟਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਤੇ ਟਰੈਕਟਰ ਟਰਾਲੀ ਨਾਲ ਟਕਰਾ ਕੇ ਬੱਸ ਦਰੱਖਤ ਨਾਲ ਜਾ ਟਕਰਾਈ।
ਇਸ ਹਾਦਸੇ ਵਿੱਚ ਬੱਸ ਚਾਲਕ ਦੀ ਮੌਤ ਹੋ ਗਈ ਅਤੇ ਬੱਸ ਵਿੱਚ ਸਵਾਰ 18 ਦੇ ਕਰੀਬ ਸ਼ਰਧਾਲੂ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਪੁਲੀਸ ਪ੍ਰਸ਼ਾਸਨ ਵੱਲੋਂ ਸਰਕਾਰੀ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਹਾਦਸੇ ਦੀ ਅਸਲ ਵਜ੍ਹਾ ਦੀ ਜਾਂਚ ਕਰ ਰਹੇ ਹਨ ਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)