Sangrur News: ਸੰਗਰੂਰ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਨੇੜਲੇ ਪਿੰਡ ਖੁਰਾਣਾ ’ਚ ਮੰਗਲਵਾਰ ਨੂੰ 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਬਾਕੀ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਉਪਰ ਆਵਾਜਾਈ ਠੱਪ ਕਰਕੇ ਧਰਨਾ ਲਗਾ ਦਿੱਤਾ। ਟੈਂਕੀ ਉਪਰ ਚੜ੍ਹੇ ਕੱਚੇ ਅਧਿਆਪਕਾਂ ’ਚ ਚਾਰ ਮਹਿਲਾ ਅਧਿਆਪਕ ਵੀ ਸ਼ਾਮਲ ਸਨ। ਟੈਂਕੀ ਉਪਰ ਚੜ੍ਹੇ ਅਧਿਆਪਕਾਂ ਵੱਲੋਂ ਇਸ ਨੂੰ ‘ਗੁਪਤ ਐਕਸ਼ਨ ਪੀਬੀ-13’ ਦਾ ਨਾਮ ਦਿੱਤਾ ਗਿਆ।

ਹਾਸਲ ਜਾਣਕਾਰੀ ਮੁਤਾਬਕ ਕੱਚੇ ਅਧਿਆਪਕ ਤੇ ਮੁਲਾਜ਼ਮ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਯੂਨੀਅਨ ਦੀ ਅਗਵਾਈ ਹੇਠ ਸਿੱਖਿਆ ਪ੍ਰੋਵਾਈਡਰ ਅਧਿਆਪਕ, ਦਫ਼ਤਰੀ ਕਰਮਚਾਰੀ, ਆਈਈਵੀ ਤੇ ਆਈਈਆਰਟੀ ਆਦਿ ਕੱਚੇ ਮੁਲਾਜ਼ਮ ਇੱਥੇ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਤੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਨੇੜਲੇ ਪਿੰਡ ਖੁਰਾਣਾ ਵਿੱਚ ਜਾ ਪੁੱਜੇ, ਜਿੱਥੇ ਚਾਰ ਮਹਿਲਾ ਅਧਿਆਪਕਾਂ ਸਣੇ ਪੰਜ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਜਾ ਚੜ੍ਹੇ, ਜਦੋਂਕਿ ਬਾਕੀਆਂ ਨੇ ਟੈਂਕੀ ਹੇਠਾਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਟੈਂਕੀ ’ਤੇ ਚੜ੍ਹੇ ਅਧਿਆਪਕਾਂ ’ਚ ਰਵਿੰਦਰ ਕੌਰ ਸ਼ੇਰਪੁਰ, ਰਮਨਪ੍ਰੀਤ ਕੌਰ ਭਵਾਨੀਗੜ੍ਹ, ਇੰਦਰਜੀਤ ਸਿੰਘ ਮਾਨਸਾ, ਅਮਨਪ੍ਰੀਤ ਕੌਰ ਸ਼ੇਰਪੁਰ ਤੇ ਮਨਪ੍ਰੀਤ ਕੌਰ ਸੰਗਰੂਰ ਸ਼ਾਮਲ ਹਨ। ਇਸ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ, ਦਫ਼ਤਰੀ ਕਰਮਚਾਰੀ ਯੂਨੀਅਨ ਦੇ ਕੁਲਦੀਪ ਸਿੰਘ, ਆਈਈਵੀ ਦੇ ਗੁਰਲਾਲ ਸਿੰਘ ਤੇ ਆਈਈਆਰਟੀ ਦੇ ਵਰਿੰਦਰ ਵੋਹਰਾ ਨੇ ਕਿਹਾ ਕਿ 8736 ਕਰਮਚਾਰੀ ਕਰੀਬ 14-15 ਸਾਲਾਂ ਤੋਂ ਸਰਕਾਰੀ ਸਕੂਲਾਂ ਤੇ ਦਫ਼ਤਰਾਂ ਵਿਚ ਕੱਚੇ ਅਧਿਆਪਕਾਂ ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਮੌਜੂਦਾ ਸਰਕਾਰ ਨੇ ਨੇਸ਼ਨ ਬਿਲਡਰ ਟੀਚਰ ਪਾਲਿਸੀ-2022 ਅਨੁਸਾਰ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ ਪਰ ਇੱਕ ਸਾਲ ਬੀਤਣ ਦੇ ਬਾਵਜੂਦ ਪੱਕੇ ਕਰਨ ਦੇ ਆਰਡਰ ਨਹੀਂ ਮਿਲੇ। ਇਸ ਦੌਰਾਨ ਸਿਵਲ ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਜਿਨ੍ਹਾਂ ਵੱਲੋਂ ਯੂਨੀਅਨ ਵਫ਼ਦ ਦੀ ਕੈਬਨਿਟ ਸਬ-ਕਮੇਟੀ ਨਾਲ ਅੱਜ 4 ਜੂਨ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਕਰਵਾਈ, ਜਿਸ ਮਗਰੋਂ ਹਾਈਵੇਅ ਤੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਪਰ ਟੈਂਕੀ ਉਪਰ ਸਾਥੀਆਂ ਦੇ ਡਟੇ ਰਹਿਣ ਤੇ ਟੈਂਕੀ ਹੇਠਾਂ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ 'ਚ ਬੀਜੇਪੀ ਨੇ ਸਾਂਭਿਆ ਮੋਰਚਾ : ਹੁਸ਼ਿਆਰਪੁਰ ਪਹੁੰਚ ਰਹੇ ਜੇਪੀ ਨੱਢਾ, ਗੁਰਦਾਸਪੁਰ 'ਚ ਆਉਣਗੇ ਅਮਿਤ ਸ਼ਾਹ


ਇਹ ਵੀ ਪੜ੍ਹੋ : ਕਟਾਰੂਚੱਕ ਮੁੱਦੇ 'ਚ ਹੁਣ ਬਿਕਰਮ ਮਜੀਠੀਆ ਦੀ ਐਂਟਰੀ : ਰਾਜਪਾਲ ਨੂੰ ਲਿਖੀ ਚਿੱਠੀ, ਦੱਸੀ ਅੰਦਰਲੀ ਸਾਰੀ ਕਹਾਣੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ