Barnala News : ਬਰਨਾਲਾ ( Barnala  ) ਦੀ ਸਬਜ਼ੀ ਮੰਡੀ ਦੇ ਰੇਹੜੀ-ਫੜ੍ਹੀ ਵਾਲਿਆਂ ਨੇ ਅੱਜ ਮਾਰਕੀਟ ਕਮੇਟੀ ਬਰਨਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ ਹੈ। ਰੇਹੜੀ-ਫੜ੍ਹੀ ਵਾਲਿਆਂ ਦਾ ਰੋਸ ਹੈ ਕਿ ਉਹ ਪਹਿਲਾਂ ਹੀ ਸਬਜ਼ੀ ਮੰਡੀ ਵਿੱਚ ਸਬਜ਼ੀ ਵੇਚਣ ਲਈ ਟੈਕਸ ਦੇ ਰਹੇ ਹਨ ਪਰ ਹੁਣ ਮਾਰਕੀਟ ਕਮੇਟੀ ਬਰਨਾਲਾ ਦੇ ਦਫ਼ਤਰ ਦੀਆਂ ਨੀਤੀਆਂ ਦੇ ਆਧਾਰ ’ਤੇ ਉਨ੍ਹਾਂ ’ਤੇ ਨਵਾਂ ਟੈਕਸ ਲਾਇਆ ਜਾ ਰਿਹਾ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।





ਰੇਹੜੀ-ਫੜ੍ਹੀ ਵਾਲਿਆਂ ਦਾ ਕਹਿਣਾ ਹੈ ਕਿ ਰੇਹੜੀ-ਫੜ੍ਹੀ ਵਾਲੇ ਤਾਂ ਪਹਿਲਾਂ ਹੀ ਭੁੱਖਮਰੀ ਦਾ ਸਾਹਮਣਾ ਕਰ ਰਹੇ ਹਨ , ਮੰਡੀ ਦੀ ਮਾਰ ਬਾਜ਼ਾਰ 'ਚ ਅਲੱਗ ਤੋਂ ਹੈ। ਜੇਕਰ ਰੇਹੜੀ-ਫੜ੍ਹੀ ਵਾਲਿਆਂ ਤੋਂ ਟੈਕਸ ਦੇ ਨਾਂ 'ਤੇ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਪੰਜਾਬ ਭਰ 'ਚ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

 



ਉਕਤ ਮਾਰਕੀਟ ਕਮੇਟੀ ਸਬੰਧਤ ਵਿਭਾਗ ਦਾ ਕਹਿਣਾ ਹੈ ਕਿ ਠੇਕਾ ਸਰਕਾਰ ਦੀ ਪਾਲਿਸੀ ਦੇ ਆਧਾਰ 'ਤੇ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਜੋ ਵੀ ਬਣਦਾ ਯੂਜ਼ਰ ਟੈਕਸ ਹੋਵੇਗਾ , ਉਹ ਲਗਾਇਆ ਜਾਵੇਗਾ।

 

  ਦੱਸ ਦੇਈਏ ਕਿ ਬਰਨਾਲਾ ਦੀ ਸਬਜ਼ੀ ਮੰਡੀ ਦੇ ਰੇਹੜੀ-ਫੜ੍ਹੀ ਵਾਲਿਆਂ ਨੇ ਅੱਜ ਮਾਰਕੀਟ ਕਮੇਟੀ ਬਰਨਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ ਹੈ। ਰੇਹੜੀ-ਫੜ੍ਹੀ ਵਾਲਿਆਂ ਦਾ ਰੋਸ ਹੈ ਕਿ ਉਹ ਪਹਿਲਾਂ ਹੀ ਸਬਜ਼ੀ ਮੰਡੀ ਵਿੱਚ ਸਬਜ਼ੀ ਵੇਚਣ ਲਈ ਟੈਕਸ ਦੇ ਰਹੇ ਹਨ ਪਰ ਹੁਣ ਮਾਰਕੀਟ ਕਮੇਟੀ ਬਰਨਾਲਾ ਦੇ ਦਫ਼ਤਰ ਦੀਆਂ ਨੀਤੀਆਂ ਦੇ ਆਧਾਰ ’ਤੇ ਉਨ੍ਹਾਂ ’ਤੇ ਨਵਾਂ ਟੈਕਸ ਲਾਇਆ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।