(Source: ECI/ABP News/ABP Majha)
Road Accident: ਧੁੰਦ ‘ਚ ਡੋਲੀ ਵਾਲੀ ਕਾਰ ਸਮੇਤ ਚਾਰ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, ਮਸਾਂ ਹੀ ਬਚੀ ਜਾਨ !
Barnala News: ਇਸ ਹਾਦਸੇ ਦੌਰਾਨ ਕੁੱਲ 4 ਵਾਹਨਾਂ ਦੇ ਆਪਸੀ ਟਕਰਾਅ ਜਾਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਪਰ ਸ਼ੁਕਰ ਰਿਹਾ ਕਿ ਜਾਨਾਂ ਬਚ ਰਹੀਆਂ। ਇਸ ਮੌਕੇ ਪੀੜਤ ਲੋਕਾਂ ਨੇ ਸੜਕ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Road Accident: ਪੰਜਾਬ ਵਿੱਚ ਧੁੰਦ ਦਾ ਅਸਰ ਅਜੇ ਵੀ ਪੂਰਾ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ। ਇਸ ਦੌਰਾਨ ਬਰਨਾਲਾ-ਬਠਿੰਡਾ ਕੌਮੀ ਹਾਈਵੇ ਵਿਆਹ ਵਾਲੀ ਗੱਡੀ ਸਮੇਤ ਚਾਰ ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਇਹ ਹਾਦਸਾ ਤਪਾ ਮੰਡੀ ਵਿੱਚ ਬਣੇ ਪੁਲ਼ ਉੱਪਰ ਹੋਇਆ। ਇਹ ਕਾਰਾਂ ਪਟਿਆਲਾ ਤੋਂ ਹਨੂੰਮਾਨਗੜ੍ਹ ਜਾ ਜਾ ਰਹੀਆਂ ਸਨ ਜਿਸ ਵੇਲੇ ਇਹ ਹਾਦਸਾ ਵਾਪਰਿਆ।
ਜਾਣਕਾਰੀ ਮੁਤਾਬਕ, ਇਹ ਹਾਦਸਾ ਧੁੰਦ ਵਿੱਚ ਪੁਲ ਉੱਤੇ ਖੜ੍ਹੇ ਟਰੱਕ ਦੀ ਵਜ੍ਹਾ ਕਰਕੇ ਹੋਇਆ ਜਿਸ ਵਿੱਚ ਡੋਲੀ ਵਾਲੀ ਕਾਰ ਸਮਤੇ ਚਾਰ ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ, ਹਾਲਾਂਕਿ ਖੈਰੀਅਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਵਿੱਚ ਗੱਡੀਆ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ
ਇਸ ਮੌਕੇ ਜਾਣਕਾਰੀ ਦਿੰਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਾਰ ਚਾਲਕ ਨੇ ਦੱਸਿਆ ਕਿ ਉਹ ਆਪਣੇ ਵਿਆਹ ਦੀ ਬਰਾਤ ਤੋਂ ਵਾਪਸ ਪਟਿਆਲਾ ਤੋਂ ਹਨੂੰਮਾਨਗੜ੍ਹ (ਰਾਜਸਥਾਨ) ਜਾ ਰਹੇ ਸੀ। ਜਦੋਂ ਉਹ ਤਪਾ ਮੰਡੀ ਦੇ ਪੁਲ ਕੋਲ ਪਹੁੰਚੇ ਤਾਂ ਸਾਹਮਣੇ ਇੱਕ ਟੁਰੱਕ ਖੜ੍ਹਾ ਸੀ, ਜਿਸ ਕਾਰਨ ਅਚਾਨਕ ਵਾਹਨ ਆਪਸ ਵਿੱਚ ਟਕਰਾਅ ਗਏ।
ਇਸ ਹਾਦਸੇ ਦੌਰਾਨ ਕੁੱਲ 4 ਵਾਹਨਾਂ ਦੇ ਆਪਸੀ ਟਕਰਾਅ ਜਾਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਪਰ ਸ਼ੁਕਰ ਰਿਹਾ ਕਿ ਜਾਨਾਂ ਬਚ ਰਹੀਆਂ। ਇਸ ਮੌਕੇ ਪੀੜਤ ਲੋਕਾਂ ਨੇ ਸੜਕ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਤਪਾ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਖ਼ਰਾਬ ਹੋਏ ਵਾਹਨਾਂ ਨੂੰ ਇੱਕ ਪਾਸੇ ਕਰ ਦਿੱਤਾ ਗਿਆ ਹੈ ਅਤੇ ਟ੍ਰੈਫਿਕ ਲਈ ਰਾਹ ਚਾਲੂ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਹੋਰ ਵੱਡਾ ਹਾਦਸਾ ਨਾ ਵਾਪਰੇ। ਇਸ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਪਿਆਰ ਸਿੰਘ ਨੇ ਦੱਸਿਆ ਕਿ ਸੜਕ ਹਾਦਸਾ ਧੁੰਦ ਕਾਰਨ ਵਾਪਰਿਆ ਹੈ ਪਰ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।