Lehragaga news: UPSC ਨੇ ਸਿਵਲ ਸਿੱਖਿਆ ਦੇ ਨਤੀਜੇ ਐਲਾਨੇ ਹਨ, ਉੱਥੇ ਹੀ ਲਹਿਰਾਗਾਗਾ ਦੇ ਰੋਬਿਨ ਬੰਸਲ ਨੇ 135ਵਾਂ ਰੈਂਕ ਹਾਸਲ ਕੀਤਾ ਹੈ। Lehragaga news:  UPSC ਨੇ ਸਿਵਲ ਸਿੱਖਿਆ ਦੇ ਨਤੀਜੇ ਐਲਾਨੇ ਹਨ, ਉੱਥੇ ਹੀ ਲਹਿਰਾਗਾਗਾ ਦੇ ਰੋਬਿਨ ਬੰਸਲ ਨੇ 135ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।  


ਦੱਸ ਦਈਏ ਕਿ ਰੋਬਿਨ ਬੰਸਲ ਦੇ ਘਰ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਗੋਇਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਉਨ੍ਹਾਂ ਨੇ ਘਰ ਪਹੁੰਚ ਕੇ ਵਧਾਈ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਲੋਕਾਂ ਨੇ ਰੋਬਿਨ ਬੰਸਲ ਦੇ ਘਰ ਪੁੱਜ ਕੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। 


ਇਹ ਵੀ ਪੜ੍ਹੋ: UPSC Topper Ishita Kishore: ਯੂਪੀ ਦੀ ਰਹਿਣ ਵਾਲੀ UPSC ਟਾਪਰ ਇਸ਼ਿਕਾ ਕਿਸ਼ੋਰ, ਜਾਣੋ ਸਾਰੀ ਜਾਣਕਾਰੀ


ਚੌਥੀ ਵਾਰ ਕੋਸ਼ਿਸ਼ ਕਰਨ 'ਤੇ ਪਾਸ ਕੀਤੀ ਪ੍ਰੀਖਿਆ


ਜਾਣਕਾਰੀ ਲਈ ਦੱਸ ਦਈਏ ਕਿ ਰੋਬਿਨ ਬੰਸਲ ਨੇ ਪ੍ਰੀਖਿਆ ਪਾਸ ਕਰਨ ਲਈ ਕਾਫੀ ਮਿਹਨਤ ਕੀਤੀ ਤੇ ਚੌਥੀ ਵਾਰ ਕੋਸ਼ਿਸ਼ ਕਰਨ ‘ਤੇ ਇਹ ਪ੍ਰੀਖਿਆ ਪਾਸ ਕਰ ਲਈ ਹੈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਰੋਬਿਲ ਬੰਸਲ ਨੇ ਕਿਹਾ ਕਿ ਜੇਕਰ ਅੱਜ ਮੈਂ ਇਹ ਪ੍ਰੀਖਿਆ ਪਾਸ ਕੀਤੀ ਹੈ ਤਾਂ ਉਸ ਦੇ ਪਿੱਛੇ ਮੇਰੇ ਮਾਪਿਆਂ ਦੀ ਸਪੋਰਟ ਹੈ।


ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਉਨ੍ਹਾਂ ਨੂੰ ਇਹ ਸਫਲਤਾ ਮਾਪਿਆਂ ਕਰਕੇ ਮਿਲੀ ਹੈ। ਜ਼ਿਕਰਯੋਗ ਹੈ ਕਿ ਰੋਬਿਨ ਬੰਸਲ ਤੋਂ ਪਹਿਲਾਂ ਉਨ੍ਹਾਂ ਦੀ ਭੈਣ ਏਲਿਜਾ ਬੰਸਲ ਨੇ ਮੈਡੀਕਲ ਦੀ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।  


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ: Wrestlers Protest: ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਪਹਿਲਵਾਨਾਂ ਦਾ ਕੈਂਡਲ ਮਾਰਚ, ਬਜਰੰਗ ਪੂਨੀਆ ਨੇ ਕਿਹਾ- ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ...