Sunam News : ਸੰਗਰੂਰ ਜ਼ਿਲੇ ਦੇ ਸੁਨਾਮ ਦੇ ਸਿਵਲ ਹਸਪਤਾਲ ਨੇੜੇ ਦਵਾਈਆਂ ਦੇ ਮੋਦੀਖਾਨੇ ਨੂੰ ਲੁਟੇਰਿਆਂ ਨੇ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ, ਜਲਦੀ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕਰ ਰਹੀ ਹੈ। ਉਥੇ ਮੌਜੂਦ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਇਲ ਅਤੇ ਨਕਦੀ ਲੁੱਟ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਯੂ-ਟਰਨ, ਮਨੀਸ਼ਾ ਘੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲਿਆ
ਪੰਜਾਬ 'ਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹਿਰ ਮੋਦੀਖਾਨਾ 'ਚ ਦਵਾਈਆਂ ਦੀ ਦੁਕਾਨ 'ਚ ਅੱਜ ਤਿੰਨ ਲੁਟੇਰਿਆਂ ਨੇ ਇਕ ਦੁਕਾਨਦਾਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੰਨੀ ਨੇ ਦੱਸਿਆ ਕਿ ਉਸਦੇ ਕੋਲ ਇੱਕ ਵਿਅਕਤੀ ਆਇਆ, ਜਿਸ ਨੇ ਸਿਰ ਦਰਦ ਦੀ ਦਵਾਈ ਮੰਗੀ ਅਤੇ ਉਸਨੇ ਦਵਾਈ ਉਸ ਨੂੰ ਦੇ ਦਿੱਤੀ। ਇਸ ਦੌਰਾਨ ਉਹ ਇਕ ਵਾਰ ਫਿਰ ਦੁਕਾਨ 'ਤੇ ਆਇਆ ਅਤੇ ਆਪਣੇ ਭਰਾ ਲਈ ਵੀ ਸਿਰ ਦਰਦ ਦੀ ਦਵਾਈ ਮੰਗੀ। ਦੁਕਾਨਦਾਰ ਨੇ ਦਵਾਈ ਲੈਣ ਆਏ ਵਿਅਕਤੀ ਨੂੰ ਆਖਿਆ ਕਿ ਪਹਿਲਾਂ ਦਿੱਤੀ ਦਵਾਈ ਉਸਦੇ ਭਰਾ ਦੇ ਵੀ ਕੰਮ ਆ ਜਾਵੇਗੀ।
ਇਸ ਮਗਰੋਂ ਤਿੰਨ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨੂੰ ਸੁੱਟ ਦਿੱਤਾ ਅਤੇ ਅੰਦਰ ਪਈ ਨਗਦੀ ਅਤੇ ਉਸ ਦਾ ਮੋਬਾਇਲ ਖੋਹ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਇਸ ਮਗਰੋਂ ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਜਾ ਕੇ ਦੁਕਾਨਦਾਰ ਦੇ ਬਿਆਨਾਂ 'ਤੇ ਸੀ.ਸੀ.ਟੀ ਵੀ. ਫੁਟੇਜ ਚੈੱਕ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸਜ਼ਾ ਪੂਰੀ ਹੋਣ ਮਗਰੋਂ ਵੀ ਜੇਲ੍ਹਾਂ 'ਚ ਬੰਦ 22 ਸਿੱਖ, ਸੰਘਰਸ਼ ਦੇ ਬਾਵਜੂਦ ਕੇਂਦਰ ਤੇ ਪੰਜਾਬ ਸਰਕਾਰ ਖਾਮੋਸ਼
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।