(Source: ECI/ABP News)
Sangrur News: ਪਰਾਲੀ ਨੂੰ ਸਾੜਨ ਵਾਲਿਆਂ 'ਤੇ ਸ਼ਿਕੰਜਾ! ਅਧਿਕਾਰੀਆਂ ਨੂੰ ਪਿੰਡਾਂ ’ਚ ਨਿਯਮਤ ਜਾਇਜ਼ਾ ਲੈਣ ਦੀ ਹਦਾਇਤ
Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਤੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ
![Sangrur News: ਪਰਾਲੀ ਨੂੰ ਸਾੜਨ ਵਾਲਿਆਂ 'ਤੇ ਸ਼ਿਕੰਜਾ! ਅਧਿਕਾਰੀਆਂ ਨੂੰ ਪਿੰਡਾਂ ’ਚ ਨਿਯਮਤ ਜਾਇਜ਼ਾ ਲੈਣ ਦੀ ਹਦਾਇਤ Sangrur Crackdown on those who burn stubble Officials have been instructed to conduct regular inspections in the villages Sangrur News: ਪਰਾਲੀ ਨੂੰ ਸਾੜਨ ਵਾਲਿਆਂ 'ਤੇ ਸ਼ਿਕੰਜਾ! ਅਧਿਕਾਰੀਆਂ ਨੂੰ ਪਿੰਡਾਂ ’ਚ ਨਿਯਮਤ ਜਾਇਜ਼ਾ ਲੈਣ ਦੀ ਹਦਾਇਤ](https://feeds.abplive.com/onecms/images/uploaded-images/2023/10/19/c4ac494704f04db86dae1d694b5afb171697712535789709_original.jpg?impolicy=abp_cdn&imwidth=1200&height=675)
Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਤੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਸਬੰਧਤ ਹਰੇਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਨਿਯਮਤ ਦੌਰਾ ਕਰਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਜਿਹੜੇ ਪਿੰਡਾਂ ਵਿੱਚ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾਵੇ। ਜਤਿੰਦਰ ਜੋਰਵਾਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਬੰਦ ਕਰਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣਗੇ ਉਨ੍ਹਾਂ ਕਿਸਾਨਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਜ ਕਰਵਾਉਣ ਵਿੱਚ ਵਧੇਰੇ ਤਰਜੀਹ ਦੇਣ ਦੀ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕਲੱਸਟਰ ਅਫਸਰਾਂ ਤੋਂ ਪਿੰਡਾਂ ਵਿੱਚ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਨਿਰੰਤਰ ਜਾਇਜ਼ਾ ਲੈਣ ਤਾਂ ਜੋ ਕੋਈ ਵੀ ਖੇਤੀ ਮਸ਼ੀਨਰੀ ਅਣਵਰਤੀ ਨਾ ਰਹਿ ਸਕੇ। ਉਨ੍ਹਾਂ ਨੇ ਐਸ.ਡੀ.ਐਮਜ਼, ਖੇਤੀਬਾੜੀ ਅਫ਼ਸਰਾਂ, ਮਾਲ ਅਫ਼ਸਰਾਂ, ਕੋਆਪਰੇਟਿਵ ਇੰਸਪੈਕਟਰਾਂ, ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀਆਂ ਨੂੰ ਰੋਜ਼ਾਨਾ ਦੇ ਆਧਾਰ ’ਤੇ ਪਿੰਡਾਂ ਵਿੱਚ ਜਾਣ ਅਤੇ ਪਰਾਲੀ ਪ੍ਰਬੰਧਨ ਮੁਹਿੰਮ ਲਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਆਖਿਆ ਤਾਂ ਜੋ ਇਸ ਵਾਰ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)