Sangrur News : ਸੰਗਰੂਰ ਦੇ ਡਿਪਟੀ ਕਮਿਸ਼ਨਰ (Sangrur Deputy Commissioner )ਜਤਿੰਦਰ ਜੋਰਵਾਲ ( Jitinder Jorwal ) ਨੇ ਪਿਛਲੇ ਦਿਨੀਂ ਮੂਨਕ ਤੇ ਖਨੌਰੀ ਦੇ ਇਲਾਕਿਆਂ ਵਿੱਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦਿਆਂ ਲੋਕ ਹਿੱਤ ਵਿੱਚ ਅਪੀਲ ਕੀਤੀ ਹੈ ਕਿ ਇਨ੍ਹਾਂ ਇਲਾਕਿਆਂ ਦੇ ਲੋਕ ਪੀਣ ਲਈ ਕੇਵਲ ਕਲੋਰੀਨ ਯੁਕਤ ਪਾਣੀ ਜਾਂ ਉਬਲੇ ਹੋਏ ਪਾਣੀ ਦੀ ਹੀ ਵਰਤੋਂ ਕਰਨ। 

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਪ੍ਰਾਈਵੇਟ ਬੋਰਵੈਲ ਦੇ ਪਾਣੀ ਨੂੰ ਪੀਣ ਲਈ ਬਿਲਕੁਲ ਨਾ ਵਰਤਣ ਕਿਉਂਕਿ ਹੜ੍ਹਾਂ ਦੇ ਗੰਧਲੇ ਪਾਣੀ ਦਾ ਰਲੇਵਾਂ ਹੋਣ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਸਿਹਤ ਖਰਾਬ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਸਰਕਾਰੀ ਤੌਰ ’ਤੇ ਪਾਣੀ ਦੇ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਪਾਣੀ ਹੀ ਪੀਣ ਲਈ ਵਰਤੋਂ ਵਿੱਚ ਲਿਆਂਦਾ ਜਾਵੇ।
 
ਡਿਪਟੀ ਕਮਿਸ਼ਨਰ ਨੇ ਅੱਜ ਇਸ ਸਬੰਧੀ ਬਕਾਇਦਾ ਸਿਵਲ ਸਰਜਨ ਤੇ ਕਾਰਜਸਾਧਕ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਬੰਧਤ ਇਲਾਕਿਆਂ ਵਿੱਚ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਮੈਡੀਕਲ ਸਟਾਫ਼ ਰਾਹੀਂ ਲੋਕਾਂ ਨੂੰ ਇਸ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾਵੇ ਕਿਉਂਕਿ ਗੰਧਲਾ ਪਾਣੀ ਕਈ ਮਾਰੂ ਬਿਮਾਰੀਆਂ ਪੈਦਾ ਕਰਦਾ ਹੈ ਇਸ ਲਈ ਸਾਵਧਾਨੀ ਵਰਤਦੇ ਹੋਏ ਬੋਰਵੈਲਾਂ ਦੇ ਪਾਣੀ ਨੂੰ ਪੀਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ