Sangrur News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਬਿਹਤਰੀਨ ਸੇਵਾਵਾ ਮੁਹੱਈਆ ਕਰਵਾਉਣ ਲਈ ਜ਼ਿਲਾ ਸੰਗਰੂਰ ’ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹਰ ਅਧਿਕਾਰੀ ਤੇ ਕਰਮਚਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ’ਤੇ ਪਹਿਰਾ ਦਿੰਦਿਆਂ ਇਮਾਨਦਾਰ ਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰੇ।
ਉਨਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਵੱਲੋਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਸਬੰਧਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਜਾਣਕਾਰੀ ਲੋਕਾਂ ਤੱਕ ਪੁੱਜਦੀ ਕਰਨਾ ਯਕੀਨੀ ਬਣਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਦਾ ਲਾਭ ਲੈ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਿਹਤ ਵਿਭਾਗ ਅਧੀਨ ਵੱਖ-ਵੱਖ ਏਜੰਸੀਆਂ ਵੱਲੋਂ ਨਵੇਂ ਬਣਾਏ ਜਾ ਰਹੇ ਆਮ ਆਦਮੀ ਕਲੀਨਿਕਾਂ, ਆਯੂਸ਼ ਡਿਸਪੈਂਸਰੀਆਂ ਅਤੇ ਸਕੂਲ ਸਿੱਖਿਆ ਵਿਭਾਗ ਤਹਿਤ ਬਣਨ ਵਾਲੇ ‘ਸਕੂਲਜ਼ ਆਫ਼ ਐਮੀਨੈਂਸ’ ਦੇ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਉਨਾਂ ਨੈਸ਼ਨਲ ਹਾਈਵੇਜ਼ ਅਥਾਰਿਟੀ ਨਾਲ ਸਬੰਧਤ ਮੁੱਖ ਸੜਕਾਂ ਦੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦੇ ਨਾਲ-ਨਾਲ ਸਬੰਧਤ ਜ਼ਮੀਨ ਐਕੂਵਾਇਰ ਕੀਤੇ ਜਾਣ ਦਾ ਵੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਹੀ ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤਾਂ ਦੀ ਵੀ ਨਿਯਮਤ ਤੌਰ ’ਤੇ ਸੈਂਪਲਿੰਗ ਯਕੀਨੀ ਬਣਾਈ ਜਾਵੇ।
ਇਸ ਮੌਕੇ ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।