lok sabha election 2024: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੀਆਂ ਪਾਰਟੀਆਂ ਵੀ ਜਿੱਤਣ ਦੇ ਲਈ ਆਪੋ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਜਿਸ ਕਰਕੇ ਉਮੀਦਵਾਰਾਂ ਦੀਆਂ ਲਿਸਟਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਹੀ ਅਕਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਨਾਂਅ ਦੇ ਖੁਲਾਸੇ ਕੀਤੇ। ਸੰਗਰੂਰ ਵਿੱਚ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੁੰਦਾ ਨੂੰ ਟਿਕਟ ਦੇਣ ਤੋਂ ਬਾਅਦ ਵਿਰੋਧੀਆਂ ਵੱਲੋਂ ਅਕਾਲੀ ਦਲ ਉੱਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਗਏ ਹਨ। ਮੀਤ ਹੇਅਰ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਮਿੰਦਰ ਢੀਂਡਸਾ ਨੇ ਖ਼ੁਦ ਸੰਗਰੂਰ ਸੀਟ ਲੜਨ ਤੋਂ ਜਵਾਬ ਦੇ ਦਿੱਤਾ ਹੋਣਾ ਤਾਂਹੀ ਮਜ਼ਬੂਰਨ ਅਕਾਲੀ ਦਲ ਵਾਲਿਆਂ ਨੂੰ ਇਕਬਾਲ ਝੂੰਦਾ ਨੂੰ ਟਿਕਟ ਦੇਣੀ ਪਈ। ਉਨ੍ਹਾਂ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਨੇ 15-20 ਦਿਨ ਸੰਗਰੂਰ ਦਾ ਮਾਹੌਲ ਚੈੱਕ ਕਰਨ ਤੋਂ ਬਾਅਦ ਹਾਰ ਦੇ ਡਰ ਤੋਂ ਟਿਕਟ ਲੈਣ ਤੋਂ ਮਨ੍ਹਾਂ ਕਰ ਗਏ ਹੋਣੇ।
ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉੱਤੇ ਕੋਈ ਵੀ ਚੋਣ ਲੜਨਾ ਨਹੀਂ ਚਾਹੁੰਦਾ
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਕਾਲੀ ਦਲ ਉੱਤੇ ਟਿੱਪਣੀ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉੱਤੇ ਕੋਈ ਵੀ ਚੋਣ ਲੜਨਾ ਨਹੀਂ ਚਾਹੁੰਦਾ । ਜਿਸ ਕਾਰਨ ਸਾਰੇ ਪਿੱਛੇ ਭੱਜ ਰਹੇ ਹਨ ਉਹਨਾਂ ਕਿਹਾ ਕਿ ਪਰਮਿੰਦਰ ਢੀਂਡਸਾ ਨੇ ਵੀ ਸ਼ਾਇਦ ਇਸੇ ਕਰਕੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੋਣਾ, ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਅਕਾਲੀ ਦਲ ਦੀ ਹਾਰ ਹੋਣੀ ਪੱਕੀ ਹੈ। ਨਾਲ ਹੀ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਉੱਤੇ ਵੀ ਵੱਡੇ ਸਵਾਲ ਖੜੇ ਕੀਤੇ ਤੇ ਕਿਹਾ ਸੁਖਬੀਰ ਸਿੰਘ ਬਾਦਲ ਨੇ ਕਿਉਂ ਚੋਣ ਅਖਾੜਾ ਛੱਡਿਆ ਪਹਿਲੀ ਲਿਸਟ ਵਿੱਚ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਦਾ ਨਾਮ ਕਿਉਂ ਨਹੀਂ ਆਇਆ। ਹਰਸਿਮਰਤ ਕੌਰ ਬਾਦਲ ਨੂੰ ਵੀ ਪਤਾ ਹੈ ਕਿ ਉਹ ਭਾਵੇਂ ਕਿਸੇ ਵੀ ਸੀਟ ਤੋਂ ਲੜ ਲੈਣ ਹਾਰ ਪੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਨੂੰ ਲੈ ਕੇ ਵੀ ਕਿਹਾ ਕਿ ਉਨ੍ਹਾਂ ਕੋਲ ਵੀ ਸੰਗਰੂਰ ਸੀਟ ਦੇ ਲਈ ਕੋਈ ਲੋਕਲ ਉਮੀਦਵਾਰ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।