ਪੜਚੋਲ ਕਰੋ

Sangrur News: ਕੱਚੇ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਕੜਕਦੀ ਧੁੱਪ 'ਚ ਟੈਂਕੀ 'ਤੇ ਚੜ੍ਹ ਬੈਠਾ ਬੱਚਾ

ਪ੍ਰਸਾਸ਼ਨ ਨੂੰ ਇੱਕ ਵਾਰ ਮੁੜ ਹੱਥਾਂ-ਪੈਰਾਂ ਦੀ ਉਦੋਂ ਪੈ ਗਈ ਜਦੋਂ 14 ਸਾਲਾ ਬੱਚਾ ਗੁਣਤਾਸ ਸ਼ਰਮਾ ਵੀ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਟੈਂਕੀ ਉਪਰ ਚੜ੍ਹ ਗਿਆ। ਇਸ ਬੱਚੇ ਨੇ ਮੁਹਾਲੀ ਵਿਖੇ ਵੀ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ।

Sangrur News: 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਤਿੰਨ ਕੱਚੇ ਅਧਿਆਪਕ ਅੱਤ ਦੀ ਗਰਮੀ ਦੇ ਬਾਵਜੂਦ ਟੈਂਕੀ ਉਪਰ ਡਟੇ ਹੋਏ ਹਨ, ਜਦੋਂਕਿ ਬਾਕੀ ਕੱਚੇ ਅਧਿਆਪਕਾਂ ਦਾ ਟੈਂਕੀ ਹੇਠਾਂ ਧਰਨਾ ਜਾਰੀ ਹੈ। ਪ੍ਰਸਾਸ਼ਨ ਨੂੰ ਇੱਕ ਵਾਰ ਮੁੜ ਹੱਥਾਂ-ਪੈਰਾਂ ਦੀ ਉਦੋਂ ਪੈ ਗਈ ਜਦੋਂ 14 ਸਾਲਾ ਬੱਚਾ ਗੁਣਤਾਸ ਸ਼ਰਮਾ ਵੀ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਟੈਂਕੀ ਉਪਰ ਚੜ੍ਹ ਗਿਆ। ਇਸ ਬੱਚੇ ਨੇ ਮੁਹਾਲੀ ਵਿਖੇ ਵੀ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ। 

ਉਧਰ, ਸੰਘਰਸ਼ਕਾਰੀ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੈਬਨਿਟ ਸਬ ਕਮੇਟੀ ਨਾਲ ਜਲਦ ਮੀਟਿੰਗ ਕਰਵਾ ਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਗਲੇ ਦੋ-ਤਿੰਨ ਦਿਨਾਂ ਵਿੱਚ ਤਿੱਖਾ ਗੁਪਤ ਐਕਸ਼ਨ ਕੀਤਾ ਜਾਵੇਗਾ। ਦੱਸ ਦਈਏ ਕਿ ਚਾਰ ਦਿਨ ਪਹਿਲਾਂ ਕੱਚੇ ਅਧਿਆਪਕ ਇਥੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ ਸਨ, ਜਦੋਂਕਿ ਬਾਕੀ ਕੱਚੇ ਅਧਿਆਪਕਾਂ ਦਾ ਰੋਸ ਧਰਨਾ ਲਗਾਤਾਰ ਜਾਰੀ ਹੈ। 

ਭਾਵੇਂ ਪ੍ਰਸ਼ਾਸਨ ਵਲੋਂ ਕੈਬਨਿਟ ਸਬ ਕਮੇਟੀ ਨਾਲ ਯੂਨੀਅਨ ਦੀ ਮੀਟਿੰਗ ਨਿਸ਼ਚਿਤ ਕਰਵਾ ਦਿੱਤੀ ਸੀ ਪਰ ਅਗਲੇ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ, ਜਿਸ ਕਾਰਨ ਕੱਚੇ ਅਧਿਆਪਕਾਂ ’ਚ ਰੋਸ ਹੈ। ਵੀਰਵਾਰ ਨੂੰ ਦਿਨ ਦੋ ਮਹਿਲਾਂ ਕੱਚੇ ਅਧਿਆਪਕਾਵਾਂ ਸਮੇਤ ਤਿੰਨ ਅਧਿਆਪਕ ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਰਹੇ। ਗਰਮੀ ਤੇ ਤੇਜ਼ ਧੁੱਪ ਤੋਂ ਬਚਣ ਲਈ ਟੈਂਕੀ ਉਪਰ ਕੱਪੜਾ ਤਾਣ ਕੇ ਜੁਗਾੜ ਕੀਤਾ ਗਿਆ ਹੈ। 

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ, ਦਫਤਰੀ ਕਰਮਚਾਰੀ ਯੂਨੀਅਨ ਦੇ ਕੁਲਦੀਪ ਸਿੰਘ, ਆਈਈਵੀ ਦੇ ਗੁਰਲਾਲ ਸਿੰਘ ਤੇ ਆਈਈਆਰਟੀ ਦੇ ਵਰਿੰਦਰ ਵੋਹਰਾ ਨੇ ਕਿਹਾ ਕਿ ਕਰੀਬ 14/15 ਸਾਲਾਂ ਤੋਂ ਸਰਕਾਰੀ ਸਕੂਲਾਂ ਤੇ ਦਫ਼ਤਰਾਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ 8736 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ ਪਰ ਸਾਲ ਬੀਤ ਚੁੱਕਿਆ ਹੈ ਤੇ ਹਾਲੇ ਤੱਕ ਰੈਗੂਲਰ ਨੌਕਰੀ ਦੇ ਆਰਡਰ ਨਸੀਬ ਨਹੀਂ ਹੋਏ। 

ਉਨ੍ਹਾਂ ਕਿਹਾ ਕਿ ਟੈਂਕੀ ਉਪਰ ਕੱਚੇ ਅਧਿਆਪਕਾਂ ਨਾਲ ਜੇ ਕੋਈ ਦੁਖਾਂਤ ਵਾਪਰਦਾ ਹੈ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਦੋ ਦਿਨਾਂ ਵਿਚ ਮੀਟਿੰਗ ਕਰਕੇ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਤਿੰਨ ਦਿਨਾਂ ਦੇ ਅੰਦਰ ਅੰਦਰ ਤਿੱਖਾ ਗੁਪਤ ਐਕਸ਼ਨ ਕੀਤਾ ਜਾਵੇਗਾ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget