Sangrur News: ਕੈਨੇਡਾ ਪੜ੍ਹਨ ਗਈ ਅਮਰਗੜ੍ਹ ਦੀ ਪ੍ਰਨੀਤ ਕੌਰ (20) ਦੀ ਬਿਮਾਰੀ ਕਾਰਨ ਮੌਤ ਹੋ ਗਈ। ਪ੍ਰਨੀਤ ਕੌਰ ਦੇ ਪਿਤਾ ਸਤਵੀਰ ਸਿੰਘ ਅਮਰਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪੜ੍ਹਾਈ ਤੇ ਚੰਗੇ ਰੁਜ਼ਗਾਰ ਦਾ ਸੁਫ਼ਨਾ ਲੈ ਕੇ ਇਸੇ ਸਾਲ ਅਪਰੈਲ ਮਹੀਨੇ ਕੈਨੇਡਾ ਗਈ ਸੀ। ਬੀਤੇ ਦਿਨੀਂ ਠੰਢ ਲੱਗਣ ਕਾਰਨ ਉਹ ਬਿਮਾਰ ਹੋ ਗਈ।
ਇਸ ਬਾਰੇ ਸਤਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਨਾਲ ਹਰ ਰੋਜ਼ ਫੋਨ ’ਤੇ ਗੱਲਬਾਤ ਹੁੰਦੀ ਸੀ ਪਰ ਕੁਝ ਦਿਨਾਂ ਤੋਂ ਉਸ ਨਾਲ ਗੱਲ ਨਹੀਂ ਹੋਈ। ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਬਿਮਾਰ ਹੋਣ ਮਗਰੋਂ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਦੇਹ ਪੰਜਾਬ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪਿੰਡ ਰੋਡੇ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਮੋਗਾ: ਇਸੇ ਤਰ੍ਹਾਂ ਵਿਦੇਸ਼ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਫਿਲਪੀਨਜ਼ ਦੀ ਰਾਜਧਾਨੀ ਮਨੀਲਾ ’ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਨੌਜਵਾਨ ਜਸਪ੍ਰੀਤ ਸਿਘ (26) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਮੰਦਭਾਗੀ ਖਬਰ ਸੁਣਦਿਆਂ ਹੀ ਪੂਰੇ ਪਿੰਡ ਵਿਚ ਮਾਤਮ ਛਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਕਰੀਬ 5 ਸਾਲ ਪਹਿਲਾਂ ਮਨੀਲਾ ਗਿਆ ਸੀ। ਬੀਤੇ ਦਿਨ ਜਦੋਂ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ। ਜਸਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਦਾ ਵੱਡਾ ਭਰਾ ਸਾਊਦੀ ਅਰਬ ਤੋਂ ਕਰੀਬ 20 ਦਿਨ ਪਹਿਲਾਂ ਹੀ ਘਰ ਪਰਤਿਆ ਸੀ ਅਤੇ ਜਸਪ੍ਰੀਤ ਨੇ ਵੀ ਪੰਜ ਸਾਲ ਬਾਅਦ ਅਗਲੇ ਮਹੀਨੇ ਦਸੰਬਰ ਵਿੱਚ ਆਪਣੇ ਘਰ ਪਰਤਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।