Sangrur News: ਹੁਣ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨਾਲ ਪਿੰਡ ਵਾਸੀਆਂ ਦੀ ਬਹਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਿਧਾਇਕ ਲਾਭ ਸਿੰਘ ਉਗੋਕੇ ਨਸ਼ਿਆਂ ਖਿਲਾਫ ਜਾਗਰੂਕ ਕਰ ਰਹੇ ਸੀ ਕਿ ਕੁਝ ਲੋਕਾਂ ਨੇ ਸਵਾਲ ਉਠਾਏ ਕਿ ਨਸ਼ਾ ਤਾਂ ਧੜੱਲੇ ਨਾਲ ਵਿਕ ਰਿਹਾ ਹੈ। ਇਸ ਦੌਰਾਨ ਕਾਫੀ ਬਹਿਸ ਹੋਈ।



ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਆਪਣੇ ਹਲਕੇ ਦੇ ਇੱਕ ਪਿੰਡ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ। ਇਸ ਦੌਰਾਨ ਕੁਝ ਲੋਕਾਂ ਨੇ ਵਿਧਾਇਕ ਉਗੋਕੇ ਨਾਲ ਬਹਿਸ ਸ਼ੁਰੂ ਕਰ ਦਿੱਤੀ। ਪਿੰਡ ਉਗੋਕੇ ਨਾਲ ਬਹਿਸ ਕਰਦਿਆਂ ਕਿਹਾ ਕਿ ਤੁਸੀਂ ਨਸ਼ੇ ਰੋਕਣ ਦੀ ਗੱਲ ਕਰ ਰਹੇ ਹੋ ਪਰ ਖੁੱਲ੍ਹੇਆਮ ਹਰ ਜਗ੍ਹਾ ਨਸ਼ੇ ਵਿਕ ਰਹੇ ਹਨ।



ਇਸ ਸਬੰਧੀ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਉਨ੍ਹਾਂ ਬਰਨਾਲਾ ਦੇ ਐਸਐਸਪੀ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜੇਕਰ ਕਿਤੇ ਵੀ ਨਸ਼ਾ ਵੇਚਿਆ ਜਾ ਰਿਹਾ ਹੈ ਤਾਂ ਮੁਲਜ਼ਮਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਸਭਾ 'ਚ ਆਏ ਪਿੰਡ ਵਾਸੀਆਂ ਨੇ ਸਵਾਲ ਉਠਾਏ ਕਿ ਜਦੋਂ ਉਹ ਦੱਸਦੇ ਹਨ ਕਿ ਨਸ਼ਾ ਕਿੱਥੇ ਵਿਕ ਰਿਹਾ ਹੈ ਤਾਂ ਇਸ ਉੱਪਰ ਕਾਰਵਾਈ ਨਹੀਂ ਹੁੰਦੀ। 


ਉਧਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਮੀਟਿੰਗ 'ਚ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਇਨ੍ਹਾਂ ਪਿੰਡ ਵਾਸੀਆਂ ਨਾਲ ਜਾ ਕੇ ਨਸ਼ਾ ਵੇਚਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੋ। ਪੁਲਿਸ ਨੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਨਸ਼ਾ ਤਸਕਰਾਂ ਦੀ ਤੁਰੰਤ ਭਾਲ ਸ਼ੁਰੂ ਕਰ ਦਿੱਤੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।